ਡੇਰਾਬੱਸੀ (ਮੋਹਾਲੀ), 22 ਅਕਤੂਬਰ (ਗੁਰਮੀਤ ਸਿੰਘ)- ਡੇਰਾਬੱਸੀ ਦੀ ਅਨਾਜ ਮੰਡੀ ਸੜਕ 'ਤੇ ਉਜਾਗਰ ਆਟਾ ਚੱਕੀ ਕੋਲ ਇਕ ਘਰ ਦੇ ਬਾਹਰੋਂ ਏ.ਸੀ. ਦਾ ਆਉਟਰ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਇਕ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।
ਭਾਜਪਾ ਆਗੂ ਵੀਪਿਨ ਸੈਣੀ ਮੁਤਾਬਕ ਘਟਨਾ ਦੁਪਹਿਰ ਕਰੀਬ ਇਕ ਵਜੇ ਵਾਪਰੀ। ਮੁਲਜ਼ਮ ਦੇ ਦੋ ਸਾਥੀ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਪੁਲਿਸ ਨੇ ਕਾਬੂ ਕੀਤੇ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫ਼ਰਾਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਦਿਨ ਦਿਹਾੜੇ ਵਾਪਰੀ ਇਸ ਘਟਨਾ ਕਾਰਨ ਇਲਾਕਾ ਨਿਵਾਸੀਆਂ ਵਿਚ ਚਿੰਤਾ ਹੈ।