23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਏਸ਼ਿਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਐਸ. ਏ. ਐਸ. ਨਗਰ , 23 ਅਕਤੂਬਰ, (ਤਰਵਿੰਦਰ ਸਿੰਘ ਬੈਨੀਪਾਲ) -ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ਿਅਨ ਚੈਂਪੀਅਨਜ਼ ਟਰਾਫ਼ੀ ਵਿਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ।

ਅਜੀਤ ਡੈਸਕ 23-10-2026

ਐਸ. ਏ. ਐਸ. ਨਗਰ , 23 ਅਕਤੂਬਰ, (ਤਰਵਿੰਦਰ ਸਿੰਘ ਬੈਨੀਪਾਲ) -ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ਿਅਨ ਚੈਂਪੀਅਨਜ਼ ਟਰਾਫ਼ੀ ਵਿਚ ਹਿੱਸਾ ਲੈਣ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ ਵਿਖੇ ਪਹੁੰਚੀ।

ਖੇਡ ਵਿਭਾਗ ਦੇ ਅਧਿਕਾਰੀਆਂ ਵਲੋਂ ਟੀਮ ਦਾ ਹਵਾਈ ਅੱਡੇ 'ਤੇ ਢੋਲ ਦੀ ਤਾਲ ਉਤੇ ਭੰਗੜੇ, ਰਵਾਇਤੀ ਹਾਰਾਂ ਅਤੇ ਪੰਜਾਬੀ ਮਹਿਮਾਨ ਨਿਵਾਜ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੋਹ-ਭਿੱਜੇ ਸਵਾਗਤ ਤੋਂ ਖੁਸ਼ ਹੋਏ ਮਹਿਮਾਨ ਖਿਡਾਰੀਆਂ ਨੇ ਮੇਜ਼ਬਾਨਾਂ ਦਾ ਧੰਨਵਾਦ ਕੀਤਾ ਅਤੇ ਹਾਕੀ ਦੇ ਮੱਕੇ ਵਜੋਂ ਜਾਣੀ ਜਾਂਦੀ ਧਰਤੀ ਪੰਜਾਬ ਵਿੱਚ ਖੇਡਣ ਲਈ ਉਤਸ਼ਾਹ ਜ਼ਾਹਿਰ ਕੀਤਾ।

ਟੂਰਨਾਮੈਂਟ ਲਈ ਜਾਪਾਨ ਦੀ ਟੀਮ ਵਿੱਚ ਯਾਮਾਦਾ ਸ਼ੋਟਾ, ਤਨਾਕਾ ਸੇਰੇਨ, ਵਾਤਨਬੇ ਜੂਨ, ਮਾਤਸੁਮੋਟੋ ਕਾਜ਼ੂਮਾਸਾ, ਨਾਗਾਈ ਯੁਮਾ, ਯਾਮਾਸ਼ਿਤਾ ਮਨਾਬੂ, ਫੁਜੀਸ਼ਿਮਾ ਰਾਏਕੀ (ਕਪਤਾਨ), ਨਾਗਯੋਸ਼ੀ ਕੇਨ, ਸੈਤੋ ਹੀਰੋ, ਕਾਸ਼ੀਵਾਗੀ ਰੇਨ, ਤਨਾਕਾ ਸੁਬਾਸਾ, ਓਕਾ ਰਯੋਮਾ, ਕਾਵਾਮੁਰਾ ਯੂਸੁਕੇ, ਕੁਰੋਦਾ ਕਿਸ਼ੋ (ਗੋਲਕੀਪਰ), ਯਾਮਾਨਾਕਾ ਮੋਟੋਯਾ, ਓਚਾਈ ਹਾਰੂਕੀ, ਕਿਤਾਗਾਵਾ ਤਾਕੁਮੀ (ਗੋਲਕੀਪਰ) ਅਤੇ ਫੁਕੁਦਾ ਕੇਂਟਾਰੋ ਸ਼ਾਮਲ ਹਨ।

ਜਪਾਨ ਅਤੇ ਮੇਜ਼ਬਾਨ ਭਾਰਤ ਤੋਂ ਇਲਾਵਾ, ਦੱਖਣੀ ਕੋਰੀਆ, ਚੀਨ, ਮਲੇਸ਼ੀਆ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵੀ ਏਸ਼ੀਅਨ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਹਨ, ਜੋ 27 ਅਕਤੂਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਵੇਗਾI ਫਾਈਨਲ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਪਿਛਲੀ ਖ਼ਬਰ ਮੈਂ ਆਪਣੇ ਬਿਆਨ ’ਤੇ ਹਾਂ ਕਾਇਮ- ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਸੜਕ ਹਾਦਸੇ ’ਚ ਮੁੱਦਕੀ ਵਾਸੀ 2 ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ