23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁੱਖ ਮੰਤਰੀ ਨਾਲ 26 ਅਕਤੂਬਰ ਨੂੰ ਹੋਵੇਗੀ ਸਰਵ ਆਂਗਣਵਾੜੀ ਯੂਨੀਅਨ ਆਗੂਆਂ ਦੀ ਅਹਿਮ ਮੀਟਿੰਗ- ਸੂਬਾ ਪ੍ਰਧਾਨ ਛੀਨਾ

ਚੋਗਾਵਾਂ/ਅੰਮ੍ਰਿਤਸਰ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਇਕ ਉੱਚ ਪੱਧਰੀ ਤੇ...

ਅਜੀਤ ਡੈਸਕ 23-10-2026

ਚੋਗਾਵਾਂ/ਅੰਮ੍ਰਿਤਸਰ, 23 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਇਕ ਉੱਚ ਪੱਧਰੀ ਤੇ ਅਹਿਮ ਮੀਟਿੰਗ 26 ਅਕਤੂਬਰ ਨੂੰ ਸਵੇਰੇ 10:30 ਵਜੇ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਵਿਖੇ ਨਿਰਧਾਰਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਇਸ ਮੀਟਿੰਗ ਸਬੰਧੀ ਦਫ਼ਤਰੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਣਾ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਏਕਤਾ, ਸੰਘਰਸ਼ ਅਤੇ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਗੰਭੀਰਤਾ ਨਾਲ ਹੱਲ ਕੀਤਾ ਜਾਵੇਗਾ।

ਛੀਨਾ ਨੇ ਕਿਹਾ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਉਨ੍ਹਾਂ ਵਲੋਂ ਕੀਤੇ ਵਾਅਦੇ ਦੀ ਯਾਦ ਦਿਵਾਈ ਜਾਵੇਗੀ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ, ਸਥਾਈ ਨੌਕਰੀ ਦੀਆਂ ਸਹੂਲਤਾਂ ਅਤੇ ਹੋਰ ਹੱਕ ਦੇਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਸਮਾਜ ਦੀ ਨੀਂਹ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਬਣਦਾ ਹੱਕ ਦੇਣਾ ਚਾਹੀਦਾ ਹੈ।

ਜਥੇਬੰਦੀ ਨੂੰ ਪੂਰੀ ਉਮੀਦ ਹੈ ਕਿ ਸਰਕਾਰ ਨਾਲ ਗੱਲਬਾਤ ਰਾਹੀਂ ਇਨ੍ਹਾਂ ਮਸਲਿਆਂ ਦਾ ਹੱਲ ਨਿਕਲੇਗਾ। ਚੋਣ ਮੈਨੀਫੈਸਟੋ ਦੌਰਾਨ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਰਾਂ ਦੇ ਮਾਣ ਭੱਤਾ ਦੁੱਗਣਾ ਕਰਨ ਤੇ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣ ਦਾ ਵਾਅਦਾ ਕੀਤਾ ਸੀ। ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ। ਜੇਕਰ ਇਸ ਮੀਟਿੰਗ ਦੌਰਾਨ ਕੋਈ ਹੱਲ ਨਾ ਨਿਕਲਿਆ ਤਾਂ ਜਥੇਬੰਦੀ ਸੰਗਰੂਰ ਵਿਖੇ ਆਰ ਪਾਰ ਦੀ ਲੜਾਈ ਕਰਨ ਲਈ ਮਜ਼ਬੂਰ ਹੋਵੇਗੀ।

ਪਿਛਲੀ ਖ਼ਬਰ ਸਾਬਕਾ ਏ.ਡੀ.ਜੀ.ਪੀ. ਉਮਰਾਨੰਗਲ ਦੇ ਪੁੱਤਰ ਵਿਰੁੱਧ ਚਾਰਜਸ਼ੀਟ ਦਾਖ਼ਲ ਅਗਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 28ਵਾਂ ਸਲਾਨਾ ਗੁਰਮਤਿ ਸਮਾਗਮ ਕਰਵਾਇਆ