23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਾਬਕਾ ਏ.ਡੀ.ਜੀ.ਪੀ. ਉਮਰਾਨੰਗਲ ਦੇ ਪੁੱਤਰ ਵਿਰੁੱਧ ਚਾਰਜਸ਼ੀਟ ਦਾਖ਼ਲ

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ) - ਚੰਡੀਗੜ੍ਹ ਦੇ ਸੈਕਟਰ-10 ਸਥਿਤ ਚਰਚਿਤ "ਵਿਲੋ ਕੈਫੇ" ਫਾਇਰਿੰਗ ਮਾਮਲੇ ਵਿਚ ਚੰਡੀਗੜ੍ਹ ....

ਅਜੀਤ ਡੈਸਕ 23-10-2026

ਚੰਡੀਗੜ੍ਹ, 23 ਅਕਤੂਬਰ (ਅਜੀਤ ਬਿਊਰੋ) - ਚੰਡੀਗੜ੍ਹ ਦੇ ਸੈਕਟਰ-10 ਸਥਿਤ ਚਰਚਿਤ "ਵਿਲੋ ਕੈਫੇ" ਫਾਇਰਿੰਗ ਮਾਮਲੇ ਵਿਚ ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਸਾਬਕਾ ਏ.ਡੀ.ਜੀ.ਪੀ. ਪਰਮਰਾਜ ਸਿੰਘ ਉਮਰਾਨੰਗਲ ਦੇ ਪੁੱਤਰ ਅੰਗਦ ਸੁਖਰਾਜ ਸਿੰਘ ਧਾਲੀਵਾਲ ਵਿਰੁੱਧ ਜ਼ਿਲ੍ਹਾ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਹ ਮਾਮਲਾ 16 ਫਰਵਰੀ, 2025 ਨੂੰ ਕੈਫੇ ਦੀ ਛੱਤ 'ਤੇ ਹਵਾਈ ਫਾਇਰਿੰਗ ਕਰਨ ਨਾਲ ਸਬੰਧਤ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੋਵੇਗੀ।

ਪੁਲਿਸ ਦੀ ਜਾਂਚ ਅਨੁਸਾਰ, ਫਾਇਰਿੰਗ ਦੀ ਇਹ ਘਟਨਾ 16 ਫਰਵਰੀ, 2025 ਨੂੰ ਵਾਪਰੀ ਸੀ। ਜਾਂਚ ਦੌਰਾਨ ਕੈਫੇ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਵੀ ਜਾਂਚ ਕੀਤੀ ਗਈ, ਜਿਸ ਵਿਚ ਕਥਿਤ ਤੌਰ 'ਤੇ ਅੰਗਦ ਧਾਲੀਵਾਲ ਨੂੰ ਹਥਿਆਰ ਕੱਢ ਕੇ ਫਾਇਰਿੰਗ ਕਰਦਿਆਂ ਦੇਖਿਆ ਗਿਆ ਸੀ। ਇਸ ਮਾਮਲੇ ਵਿਚ ਪੁਲਿਸ ਨੇ ਜਾਂਚ ਪੂਰੀ ਕਰਨ ਤੋਂ ਬਾਅਦ ਉਸ ਵਿਰੁੱਧ ਅਦਾਲਤ ਵਿਚ ਚਾਰਜਸ਼ੀਟ ਪੇਸ਼ ਕੀਤੀ ਹੈ।

ਸੁਰੱਖਿਆ ਮੁਲਾਜ਼ਮ ਦੇ ਸਰਕਾਰੀ ਹਥਿਆਰ ਨਾਲ ਫਾਇਰਿੰਗ ਕਰਨ ਦਾ ਦੋਸ਼

ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਕਥਿਤ ਫਾਇਰਿੰਗ ਲਈ ਵਰਤਿਆ ਗਿਆ ਪਿਸਤੌਲ ਪੰਜਾਬ ਪੁਲਿਸ ਦੇ ਉਸ ਮੁਲਾਜ਼ਮ ਦਾ ਸਰਕਾਰੀ ਹਥਿਆਰ ਸੀ, ਜੋ ਪਰਮਰਾਜ ਸਿੰਘ ਉਮਰਾਨੰਗਲ ਦੀ ਸੁਰੱਖਿਆ ਵਿਚ ਤਾਇਨਾਤ ਸੀ। ਪੁਲਿਸ ਨੇ ਜਾਂਚ ਦੌਰਾਨ ਸਬੰਧਤ ਮੁਲਾਜ਼ਮ ਕੋਲੋਂ ਹਥਿਆਰ ਬਰਾਮਦ ਕਰ ਲਿਆ ਸੀ। ਇਸ ਮਾਮਲੇ ਵਿੱਚ ਪੁਲਿਸ ਮੁਲਾਜ਼ਮ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਗਈ ਹੈ।

ਪੁਲਿਸ ਵਲੋਂ ਅੰਗਦ ਧਾਲੀਵਾਲ ਵਿਰੁੱਧ ਭਾਰਤੀ ਨਿਆਏ ਸੰਹਿਤਾ (ਬੀ.ਐੱਨ.ਐੱਸ.) ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਚਾਰਜਸ਼ੀਟ ਵਿੱਚ ਪੁਲਿਸ ਨੇ ਜਾਂਚ ਦੌਰਾਨ ਇਕੱਠੇ ਕੀਤੇ ਸਬੂਤਾਂ ਅਤੇ ਹੋਰ ਤੱਥਾਂ ਨੂੰ ਸ਼ਾਮਲ ਕੀਤਾ ਹੈ।

ਪੰਜ ਮਹੀਨੇ ਬਾਅਦ ਜਾਂਚ 'ਚ ਹੋਇਆ ਸੀ ਸ਼ਾਮਲ

ਘਟਨਾ ਤੋਂ ਬਾਅਦ ਅੰਗਦ ਧਾਲੀਵਾਲ ਦੇ ਵਿਦੇਸ਼ ਚਲੇ ਜਾਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਵਲੋਂ ਉਸ ਵਿਰੁੱਧ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ। ਕਰੀਬ ਪੰਜ ਮਹੀਨੇ ਬਾਅਦ ਉਹ ਜਾਂਚ ਵਿਚ ਸ਼ਾਮਲ ਹੋਇਆ ਸੀ। ਉਸ ਨੂੰ ਅਦਾਲਤ ਵੱਲੋਂ ਅੰਤਰਿਮ ਜ਼ਮਾਨਤ ਮਿਲੀ ਹੋਈ ਹੈ।

ਹੁਣ ਪੁਲਿਸ ਵਲੋਂ ਚਾਰਜਸ਼ੀਟ ਦਾਖ਼ਲ ਕੀਤੇ ਜਾਣ ਤੋਂ ਬਾਅਦ ਮਾਮਲਾ ਅਦਾਲਤੀ ਕਾਰਵਾਈ ਦੇ ਅਗਲੇ ਪੜਾਅ ਵਿੱਚ ਦਾਖ਼ਲ ਹੋ ਗਿਆ ਹੈ। 30 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਦੌਰਾਨ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਸਨਾਤਨ ਸੇਵਾ ਸਮਿਤੀ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਅਗਲੀ ਖ਼ਬਰ ਮੁੱਖ ਮੰਤਰੀ ਨਾਲ 26 ਅਕਤੂਬਰ ਨੂੰ ਹੋਵੇਗੀ ਸਰਵ ਆਂਗਣਵਾੜੀ ਯੂਨੀਅਨ ਆਗੂਆਂ ਦੀ ਅਹਿਮ ਮੀਟਿੰਗ- ਸੂਬਾ ਪ੍ਰਧਾਨ ਛੀਨਾ