ਚੰਡੀਗੜ੍ਹ, 24 ਅਕਤੂਬਰ - ਦਿੱਲੀ ’ਚ ਧੂੰਆਂ ਪਹੁੰਚਣ ਦੇ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਦਾਅਵਿਆਂ ’ਤੇ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਨਜਿੰਦਰ ਸਿੰਘ ਸਿਰਸਾ ਪੰਜਾਬ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਲੱਗੇ ਹਨ।ਪਿਛਲੇ ਸਾਲ ਪੰਜਾਬ ਨੇ ਪਰਾਲੀ ਸਾੜਨ ’ਤੇ 80% ਤੱਕ ਕਾਬੂ ਪਾਇਆ ਹੈ।ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ ਇਸ ਸਾਲ 800 ਕਰੋੜ ਰੁਪਏ ਤੋਂ ਵੱਧ ਦੀਆਂ ਮਸ਼ੀਨਾਂ ਦਿੱਤੀਆਂ ਹਨ। ਉਨ੍ਹਾਂ ਮਨਜਿੰਦਰ ਸਿੰਘ ਸਿਰਸਾ ਨੂੰ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਬੰਦ ਕਰੋ, ਦੇਸ਼ ਦੇ ਅੰਨ ਭੰਡਾਰ ਵਿਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ।
ਤਾਜ਼ਾ ਖ਼ਬਰਾਂ
Free
ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ ਇਸ ਸਾਲ 800 ਕਰੋੜ ਰੁਪਏ ਤੋਂ ਵੱਧ ਦੀਆਂ ਮਸ਼ੀਨਾਂ ਦਿੱਤੀਆਂ - ਬਲਤੇਜ ਪੰਨੂ
ਚੰਡੀਗੜ੍ਹ, 24 ਅਕਤੂਬਰ - ਦਿੱਲੀ ’ਚ ਧੂੰਆਂ ਪਹੁੰਚਣ ਦੇ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਦਾਅਵਿਆਂ ’ਤੇ ਆਪ ਆਗੂ...
ਅਜੀਤ ਡੈਸਕ
24-10-2026