ਫਿਰੋਜ਼ਪੁਰ, 24 ਅਕਤੂਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ-ਵੱਖ ਥਾਵਾਂ ਤੇ ਹੋਈ ਤੇਜ਼ ਹਵਾ ਨਾਲ ਗੜੇਮਾਰੀ ਨੇ ਜਿੱਥੇ ਮੰਡੀਆਂ ਵਿਚ ਬੈਠੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵਿਚ ਵਾਧਾ ਕਰ ਦਿੱਤਾ ਹੈ, ਓਥੇ ਖੇਤਾਂ ਵਿਚ ਖੜੀ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਜਿਆਦਾ ਹੋ ਗਿਆ ਹੈ।
ਦੂਜੇ ਪਾਸੇ, ਆੜ੍ਹਤੀਆਂ ਨੂੰ ਵੀ ਮੰਡੀ ਵਿਚ ਪਈ ਫ਼ਸਲ ਦੀ ਸਾਂਭ-ਸੰਭਾਲ ਅਤੇ ਮੰਡੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿਚ ਮੁਸ਼ਕਲਾਂ ਆਉਣ ਦਾ ਖ਼ਦਸ਼ਾ ਹੈ। ਜੇਕਰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਵਲੋਂ ਸਮੇਂ ਸਿਰ ਲੋੜੀਂਦੇ ਕਦਮ ਨਾ ਚੁੱਕੇ ਗਏ ਤਾਂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।