ਭੁਲੱਥ (ਕਪੂਰਥਲਾ), 24 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਭੁਲੱਥ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਾਂ ਬਣਾਉਣ ਸਬੰਧੀ ਸਪੈਸ਼ਲ ਕੈਂਪ ਲਗਾਏ ਗਏ। ਮਾਨਯੋਗ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਤੇ ਐਸ. ਡੀ. ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਦੇ ਹੁਕਮਾਂ ਅਨੁਸਾਰ ਦੁਪਹਿਰ ਬਾਅਦ ਵੋਟਾਂ ਬਣਾਉਣ ਸਬੰਧੀ ਵੱਖ-ਵੱਖ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਗਏ।
ਕੈਂਪ ਦੌਰਾਨ ਪੋਲਿੰਗ ਬੂਥਾਂ ਦੀ ਚੈਕਿੰਗ ਇਲੈਕਸ਼ਨ ਇੰਨਚਾਰਜ ਤਰਸੇਮ ਸਿੰਘ ਤੇ ਇਲੈਕਸ਼ਨ ਕੋਆਰਡੀਨੇਟਰ ਗੁਰ ਪ੍ਰਤਾਪ ਸਿੰਘ ਵਲੋਂ ਕੀਤੀ ਗਈ।