ਦਿੜ੍ਹਬਾ ਮੰਡੀ (ਸੰਗਰੂਰ), 25 ਅਕਤੂਬਰ (ਜਸਵੀਰ ਸਿੰਘ ਔਜਲਾ) - ਪਿੰਡ ਛਾਹੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਛਾਹੜ ਦੀ ਅਗਵਾਈ ਹੇਠ ਨਸ਼ਿਆਂ ਦੇ ਮੁੱਦੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚੋਣ ਨਿਸ਼ਾਨ ਝਾੜੂ ਨੂੰ ਅੱਗ ਲਗਾਈ ਗਈ। ਕਿਸਾਨ ਆਗੂਆਂ ਨੇ ਸਰਕਾਰ ’ਤੇ ਨਸ਼ਿਆਂ ਨੂੰ ਰੋਕਣ ਵਿਚ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਆਪਣਾ ਰੋਸ ਜ਼ਾਹਰ ਕੀਤਾ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ਵਿਚ ਚਿੱਟਾ ਅਤੇ ਮੈਡੀਕਲ ਨਸ਼ੇ ਬੰਦ ਕਰਨ ਦਾ ਵਾਅਦਾ ਕੀਤਾ ਸੀ, ਪਰ ਨਸ਼ਿਆਂ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ, ਜਦਕਿ ਨਸ਼ਾ ਤਸਕਰਾਂ ਨੂੰ ਕਥਿਤ ਤੌਰ ’ਤੇ ਸਰਕਾਰੀ ਸਰਪ੍ਰਸਤੀ ਮਿਲੀ।
ਤਾਜ਼ਾ ਖ਼ਬਰਾਂ
Free
ਨਸ਼ਿਆਂ ਦੇ ਮੁੱਦੇ ’ਤੇ ਬੀ.ਕੇ.ਯੂ. ਸਿੱਧੂਪੁਰ ਵਲੋਂ ਪ੍ਰਦਰਸ਼ਨ
ਦਿੜ੍ਹਬਾ ਮੰਡੀ (ਸੰਗਰੂਰ), 25 ਅਕਤੂਬਰ (ਜਸਵੀਰ ਸਿੰਘ ਔਜਲਾ) - ਪਿੰਡ ਛਾਹੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ...
ਅਜੀਤ ਡੈਸਕ
25-10-2026