ਗੁਰੂਹਰਸਹਾਏ (ਫ਼ਿਰੋਜ਼ਪੁਰ), 25 ਅਕਤੂਬਰ (ਕਪਿਲ ਕੰਧਾਰੀ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਰੋਸ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ। ਇਸੇ ਤਹਿਤ ਗੁਰੂਹਰਸਹਾਏ ਦੇ ਲਾਈਟਾਂ ਵਾਲੇ ਚੌਕ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਵਰਕਰਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜਤਿੰਦਰ ਸਿੰਘ, ਸਰਦਾਰ ਭੁਪਿੰਦਰ ਸਿੰਘ, ਸੁੱਚਾ ਨਾਗੀ, ਬਲਦੇਵ ਸਿੰਘ ਨਾਗੀ, ਸੁੱਖਾ ਸਿੰਘ, ਸਤਨਾਮ ਸਿੰਘ, ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।