25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ: ਕਿਰਤੀ ਕਿਸਾਨ ਯੂਨੀਅਨ ਵਲੋਂ ਕੀਤੀ ਨਾਅਰੇਬਾਜ਼ੀ

ਰਾਜਾਸਾਂਸੀ (ਅੰਮ੍ਰਿਤਸਰ), 25 ਅਕਤੂਬਰ (ਹਰਦੀਪ ਸਿੰਘ ਖੀਵਾ)- ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਸ਼ਹੀਦ ਪਰਵਿੰਦਰ ਸਿੰਘ...

ਅਜੀਤ ਡੈਸਕ 25-10-2026

ਰਾਜਾਸਾਂਸੀ (ਅੰਮ੍ਰਿਤਸਰ), 25 ਅਕਤੂਬਰ (ਹਰਦੀਪ ਸਿੰਘ ਖੀਵਾ)- ਕਿਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੇ ਨਸ਼ਿਆਂ ਵਿਰੁੱਧ ਬਣੀ ਐਕਸ਼ਨ ਕਮੇਟੀ ਮਾਨਸਾ ਦੇ ਸੱਦੇ 'ਤੇ ਚੌਂਕ ਅੱਡਾ ਕੁੱਕੜਾਂ ਵਾਲਾ ਵਿਖੇ ਨਾਅਰੇਬਾਜੀ ਕੀਤੀ ਗਈ। ਉਕਤ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਪਰਵਿੰਦਰ ਸਿੰਘ ਝੋਟਾ ਦੀ ਸ਼ਹੀਦੀ ਦਾ ਮੁੱਲ ਮੋੜਨਾ ਚਾਹੀਦਾ ਹੈ ਤੇ ਚੱਲ ਰਹੇ ਅੰਦੋਲਨ ਵਿਚ ਤਨ, ਮਨ ਤੇ  ਧਨ ਨਾਲ ਵੱਧ ਤੋਂ ਵੱਧ ਸਮਰਥਨ ਦੇਣਾਂ ਚਾਹੀਦਾ ਹੈ। ਇਸ ਮੌਕੇ ਕਿਸਾਨ ਆਗੂ ਕਾਬਲ ਸਿੰਘ ਛੀਨਾ, ਗੁਰਮੀਤ ਸਿੰਘ ਭਲਾ ਪਿੰਡ, ਅਵਤਾਰ ਸਿੰਘ ਛੀਨਾ, ਸੁਖਜੀਤ ਸਿੰਘ ਲੱਲਾ ਅਫਗਾਨਾ, ਹਰਿੰਦਰ ਸਿੰਘ ਛੀਨਾ, ਗੁਰਦੀਪ ਸਿੰਘ ਛੀਨਾ, ਰਣਜੀਤ ਸਿੰਘ ਛੀਨਾ, ਸੁਖਦੀਪ ਸਿੰਘ ਲਾਲੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ Asia Cup Hockey Trophy ਟੂਰ ਤਹਿਤ Moga ਪਹੁੰਚੀ ਟਰਾਫੀ ਅਗਲੀ ਖ਼ਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਫੁੱਲਾਂ ਅਤੇ ਰੰਗ ਬਿਰੰਗੀਆਂ ਰੋਸ਼ਨੀਆਂ ਨਾਲ ਸਜਾਵਟ ਕੀਤੀ ਗਈ