25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਬਸਪਾ ਬਲਾਚੌਰ ਵਲੋਂ ਰੋਸ ਪ੍ਰਦਰਸ਼ਨ

ਬਲਾਚੌਰ, 25 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਨਸ਼ਾ ਵਿਰੋਧੀ ਟਾਸਕ ਫੋਰਸ ਦੇ ਪ੍ਰਮੁੱਖ ਪਰਵਿੰਦਰ ਸਿੰਘ ਝੋਟਾ ਦੇ ਕਤਲ...

ਅਜੀਤ ਡੈਸਕ 25-10-2026

ਬਲਾਚੌਰ, 25 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਨਸ਼ਾ ਵਿਰੋਧੀ ਟਾਸਕ ਫੋਰਸ ਦੇ ਪ੍ਰਮੁੱਖ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਸੱਦੇ  ਤਹਿਤ ਬਹੁਜਨ ਸਮਾਜ ਪਾਰਟੀ (ਬਸਪਾ) ਬਲਾਚੌਰ ਇਕਾਈ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਮੌਕੇ ਐਡਵੋਕੇਟ ਨਵਰਾਜ ਸਿੰਘ ਮੁੱਖ ਜ਼ੋਨ ਇੰਚਾਰਜ ਪੰਜਾਬ ਸਟੇਟ, ਸੈਕਟਰੀ ਬਸਪਾ  ਦਿਲਬਾਗ ਮਹਿੰਦੀਪੁਰ, ਵਿਧਾਨ ਸਭਾ ਬਲਾਚੌਰ ਇੰਚਾਰਜ ਵਿਜੇ ਮੇਨਕਾ, ਮਾਸਟਰ ਬਖ਼ਸ਼ੀ ਰਾਮ, ਐਡਵੋਕੇਟ ਜਸਪ੍ਰੀਤ ਬੰਗਾ, ਧਰਮਿੰਦਰ ਤੂਰ , ਸ਼ਹਿਰੀ ਪ੍ਰਧਾਨ ਦਰਬਾਰਾ ਸਿੰਘ, ਕੇਵਲ ਕ੍ਰਿਸ਼ਨ ਅਤੇ ਰਜੀਵ ਸੈਂਪਲਾ ਸਮੇਤ ਹੋਰ ਬਸਪਾ ਆਗੂ ਅਤੇ ਵਰਕਰ ਹਾਜ਼ਰ ਸਨ।

ਇਸ ਮੌਕੇ ਐਡਵੋਕੇਟ ਨਵਰਾਜ ਸਿੰਘ ਮੁੱਖ ਜ਼ੋਨ ਇੰਚਾਰਜ ਪੰਜਾਬ ਸਟੇਟ, ਸੈਕਟਰੀ ਬਸਪਾ ਦਿਲਬਾਗ ਮਹਿੰਦੀਪੁਰ ਨੇ ਸਾਫ ਤੇ ਸ਼ਪਸ਼ਟ ਸ਼ਬਦਾ ਵਿਚ ਆਖਿਆ ਕਿ ਬਹੁਜਨ ਸਮਾਜ ਪਾਰਟੀ ਦਾ ਸਪੱਸ਼ਟ ਸੰਦੇਸ਼ ਹੈ ਕਿ ਪਰਵਿੰਦਰ ਸਿੰਘ ਝੋਟੇ ਦੇ ਇਨਸਾਫ਼ ਲਈ ਸੰਘਰਸ਼ ਜਾਰੀ ਰਹੇਗਾ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਂਦਾ ਰਹੇਗਾ।

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ Delhi ’ਚ ਵਿਸ਼ਾਲ ਖਾਲਸਾ Marathon ਆਯੋਜਿਤ ਅਗਲੀ ਖ਼ਬਰ Asia Cup Hockey Trophy ਟੂਰ ਤਹਿਤ Moga ਪਹੁੰਚੀ ਟਰਾਫੀ