26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੁੱਤਰ ਰਾਜ ਬਲਵਿੰਦਰ ਸਿੰਘ ਮਰਾੜ੍ਹ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਪ੍ਰਸਿੱਧ ਰਾਜਨੀਤਿਕ...

ਅਜੀਤ ਡੈਸਕ 26-10-2026

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਪ੍ਰਸਿੱਧ ਰਾਜਨੀਤਿਕ ਆਗੂ ਰਹੇ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਸਪੁੱਤਰ ਰਾਜ ਬਲਵਿੰਦਰ ਸਿੰਘ ਮਰਾੜ੍ਹ ਸੇਵਾ ਮੁਕਤ ਐਸ.ਪੀ. ਅੱਜ ਚੰਡੀਗੜ੍ਹ ਵਿਖੇ ਸ੍ਰੀ ਕੇ.ਸੀ. ਵੇਣੂਗੋਪਾਲ ਤੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ।

ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਨਵਦੀਪ ਸਿੰਘ ਬਿੱਲੂ ਵਾਲੀਆ ਤੇ ਹੋਰ ਆਗੂ ਹਾਜ਼ਰ ਸਨ। ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਰਾਜ ਬਲਵਿੰਦਰ ਸਿੰਘ ਮਰਾੜ੍ਹ ਦਾ ਕਾਂਗਰਸ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਗਿਆ। ਰਾਜ ਬਲਵਿੰਦਰ ਸਿੰਘ ਦੀ ਕਾਂਗਰਸ ਵਿਚ ਸ਼ਾਮਿਲ ਹੋਣ ਤੇ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਸਿਆਸੀ ਹੱਲਚੱਲ ਵਧੇਗੀ। ਕਿਉਂਕਿ ਇਸ ਸੀਟ ਤੋਂ ਪਹਿਲਾਂ ਹੀ ਕਈ ਉਮੀਦਵਾਰ ਕਾਂਗਰਸ ਦੀ ਟਿਕਟ ਲਈ ਸਰਗਰਮ ਹਨ। ਇਸ ਮੌਕੇ ਸੁਖਪ੍ਰੀਤ ਸਿੰਘ ਮਰਾੜ੍ਹ ਸਾਬਕਾ ਮੈਂਬਰ ਬਲਾਕ ਸੰਮਤੀ ਅਤੇ ਸੁਖਮਨ ਸਿੰਘ ਮਰਾੜ੍ਹ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪਾਕਿਸਤਾਨ ਤੋਂ ਗੁਰਧਾਮ ਯਾਤਰਾ ਲਈ ਅੰਮ੍ਰਿਤਸਰ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ ਅਗਲੀ ਖ਼ਬਰ 100 ਨਵੀਆਂ ਜੂਨੀਅਰ ਬੱਸਾਂ ਪੰਜਾਬੀਆਂ ਨੂੰ ਸਮਰਪਿਤ ਕੀਤੀਆਂ- ਮੁੱਖ ਮੰਤਰੀ ਮਾਨ