26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕੰਪਿਊਟਰ ਅਧਿਆਪਕਾਂ ਵਲੋਂ ਸੁਨਾਮ ਵਿਚ ਮਸ਼ਾਲ ਮਾਰਚ

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵਲੋਂ...

ਅਜੀਤ ਡੈਸਕ 26-10-2026

ਸੁਨਾਮ ਊਧਮ ਸਿੰਘ ਵਾਲਾ, 26 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਨਰਦੀਪ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਅਤੇ ਲਾਰੇ-ਲੱਪੇ ਦੀ ਨੀਤੀ ਖ਼ਿਲਾਫ਼ ਰੋਸ ਵਜੋਂ ਅੱਜ ਸੁਨਾਮ ਵਿਖੇ ਮਾਤਾ ਮੋਦੀ ਚੋਂਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਚੋਂ ਦੀ ਹੁੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਤੱਕ ਵਿਸ਼ਾਲ ਮਸ਼ਾਲ ਮਾਰਚ ਕੱਢਿਆ ਗਿਆ।

ਅਧਿਆਪਕ ਆਗੂਆਂ ਨਰਦੀਪ ਸ਼ਰਮਾ, ਕੁਲਵਿੰਦਰ ਸਿੰਘ, ਨਾਇਬ ਸਿੰਘ, ਰਿਸ਼ਵ ਗੋਇਲ, ਬਲਜੀਤ ਸਿੰਘ, ਪਰਦੀਪ ਸਿੰਘ ਨੇ ਕਿਹਾ ਕਿ ਆਪ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ। ਆਪਣੇ ਚੋਣ ਮੈਨੀਫੈਸਟੋ ਅਨੁਸਾਰ 'ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕਰਨ ਦਾ ਕੀਤਾ ਗਿਆ ਵਾਅਦਾ ਵੀ ਅਜੇ ਤੱਕ ਅਧੂਰਾ ਹੈ।

 

ਪਿਛਲੀ ਖ਼ਬਰ ਹਾਕੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਸਟੇਡੀਅਮ ਪਹੁੰਚਣ ਲੋਕ- ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ