27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ।

ਅਜੀਤ ਡੈਸਕ 27-10-2026

ਅੰਮ੍ਰਿਤਸਰ, 27 ਅਕਤੂਬਰ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ 492ਵਾਂ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪੁੱਜ ਰਹੀਆਂ ਹਨ। ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰੰਗ ਬਿਰੰਗੇ ਦੇਸੀ ਵਿਦੇਸ਼ੀ ਫੁੱਲਾਂ ਨਾਲ ਕੀਤੀ ਗਈ ਸਜਾਵਟ ਸ਼ਰਧਾਲੂਆਂ ਦਾ ਮਨ ਮੋਹ ਰਹੀ ਹੈ।

ਅੱਜ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੌਅ ਸਜਾਏ ਜਾ ਰਹੇ ਹਨ ਤੇ ਸ਼ਾਮ ਨੂੰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸ ਤਰ੍ਹਾਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ ਸਜਾਏ ਜਾ ਰਹੇ ਗੁਰਮਤਿ ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅਤੇ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਹਾਣਾ ਵਾਲੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।

ਪਿਛਲੀ ਖ਼ਬਰ ਚਾਹ ਤੇ ਗੱਪਸ਼ੱਪ: ਸਵੇਰ ਦੀ ਚਾਹ Bhawna ਤੇ Neha ਦੇ ਨਾਲ ਆਖ਼ਰ ਕਿਉਂ ਖ਼ਤਮ ਹੋ ਰਿਹਾ ਲੋਕਾਂ ਦਾ ਸਬਰ ? ਅਗਲੀ ਖ਼ਬਰ ਭਾਰਤ ਮੰਡਪਮ: ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਕੰਨਕਲੇਵ ਦਾ ਉਦਘਾਟਨ