27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼...

ਅਜੀਤ ਡੈਸਕ 27-10-2026

ਕਪੂਰਥਲਾ, 27 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਰਣਜੀਤ ਨੇ ਦੱਸਿਆ ਕਿ ਥਾਣਾ ਸਿਟੀ ਪੁਲਿਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਲਕਸ਼ਮੀ ਨਗਰ ਸ਼ਮਸ਼ਾਨਘਾਟ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੈ।

ਜਿਸ ’ਤੇ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਉਸਦੀ ਪਹਿਚਾਣ ਲਈ ਆਸ ਪਾਸ ਦੇ ਇਲਾਕੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਏਸ਼ੀਅਨ ਹਾਕੀ ਟੂਰਨਾਮੈਂਟ ਦਾ ਆਗਾਜ਼ ਅਗਲੀ ਖ਼ਬਰ ਮੱਧ ਪ੍ਰਦੇਸ਼ ਦੇ ਕਿਸਾਨਾਂ ਦੇ ਅੰਤਰਰਾਜੀ ਦੌਰੇ ਮੌਕੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿਸ਼ੇ 'ਤੇ ਹੋਈ ਚਰਚਾ