ਮਾਨਸਾ, 27 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਨੇ ਦੇਰ ਸ਼ਾਮ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿੰਡ ਭੰਮੇ ਕਲਾਂ ਵਿਖੇ ਨੌਜਵਾਨ ਦਾ ਕਤਲ ਹੋਇਆ ਸੀ, ਜਿਸ ’ਚ ਪੁਲਿਸ ਵਲੋਂ 3 ਵਿਅਕਤੀਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਕਰ ਕੇ ਕਾਰਵਾਈ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜ਼ਿਲ੍ਹੇ ਤੋਂ ਬਾਹਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਪਰਿਵਾਰ ਦੀ ਸਹਿਮਤੀ ਨਾਲ ਹੀ ਸਸਕਾਰ ਕੀਤਾ ਜਾਵੇਗਾ। ਐਸ.ਐਸ.ਪੀ. ਨੇ ਦੱਸਿਆ ਕਿ ਲੱਖਾ ਸਿਧਾਣਾ ਵਲੋਂ ਧਰਨੇ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਲੱਖਾ ਸਿਧਾਣਾ ਨੂੰ ਵੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।