ਨਡਾਲਾ,(ਕਪੂਰਥਲਾ), 28 ਅਕਤੂਬਰ (ਰਘਬਿੰਦਰ ਸਿੰਘ)- ਬੀਤੇ ਦਿਨੀਂ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ਵਿਚ ਪਹੁੰਚਣ ਦੇ ਦਿੱਤੇ ਸੱਦੇ ਤੋਂ ਬਾਅਦ ਭੁਲੱਥ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਉਨ੍ਹਾਂ ਨੂੰ ਮਾਨਸਾ ਵਿਖੇ ਚੱਲ ਰਹੇ ਮੋਰਚੇ ਵਿਚ ਸ਼ਾਮਿਲ ਹੋਣ ਤੋਂ ਰੋਕਣ ਲਈ ਕੀਤੀ ਗਈ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਸੰਬੰਧੀ ਪੁਲਿਸ ਦਾ ਅਧਿਕਾਰਤ ਪੱਖ ਸਾਹਮਣੇ ਨਹੀਂ ਆ ਸਕਿਆ।
ਤਾਜ਼ਾ ਖ਼ਬਰਾਂ
Free
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮੋਹਨ ਸਿੰਘ ਡਾਲਾ ਨੂੰ ਘਰ ਵਿਚ ਕੀਤਾ ਨਜ਼ਰਬੰਦ
ਨਡਾਲਾ,(ਕਪੂਰਥਲਾ), 28 ਅਕਤੂਬਰ (ਰਘਬਿੰਦਰ ਸਿੰਘ)- ਬੀਤੇ ਦਿਨੀਂ ਮਾਨਸਾ ਵਿਖੇ ਲੱਗੇ ਮੋਰਚੇ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਮੋਰਚੇ ਵਿਚ ਪਹੁੰਚਣ ਦੇ ਦਿੱਤੇ ਸੱਦੇ ਤੋਂ ਬਾਅਦ ਭੁਲੱਥ ਪੁਲਿਸ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਅਜੀਤ ਡੈਸਕ
28-10-2026