ਤਲਵੰਡੀ ਸਾਬੋ, (ਮਾਨਸਾ), 28 ਅਕਤੂਬਰ (ਰਣਜੀਤ ਸਿੰਘ ਰਾਜੂ)- ਮਾਨਸਾ ਜ਼ਿਲ੍ਹੇ ਦੇ ਭੰਮੇ ਕਲਾਂ ਪਿੰਡ ਦੇ ਇਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਉਪਰੰਤ ਲੰਘੀ ਸ਼ਾਮ ਮਾਨਸਾ ਵਿਖੇ ਪੁਲਿਸ ਵਲੋਂ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਚੁੱਕਣ ਦੀ ਨਿੰਦਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ ਪਰ ਸੂਬਾ ਸਰਕਾਰ ਘੂਕ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਸੂਬੇ ਦੀ ਸਮੂਹ ਸੰਗਤ ਨੂੰ ਇਕ ਝੰਡੇ ਥੱਲੇ ਇਕੱਠਾ ਹੋਣਾ ਪਵੇਗਾ। ਸਿੰਘ ਸਾਹਿਬ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲੱਗੇ ਮਾਨਸਾ ਧਰਨੇ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।
ਤਾਜ਼ਾ ਖ਼ਬਰਾਂ
Free
ਮਾਨਸਾ ਧਰਨੇ ’ਚ ਸੰਗਤ ਵੱਧ ਚੜ੍ਹ ਕੇ ਕਰੇ ਸ਼ਮੂਲੀਅਤ- ਜਥੇਦਾਰ ਬਾਬਾ ਟੇਕ ਸਿੰਘ
ਤਲਵੰਡੀ ਸਾਬੋ, (ਮਾਨਸਾ), 28 ਅਕਤੂਬਰ (ਰਣਜੀਤ ਸਿੰਘ ਰਾਜੂ)- ਮਾਨਸਾ ਜ਼ਿਲ੍ਹੇ ਦੇ ਭੰਮੇ ਕਲਾਂ ਪਿੰਡ ਦੇ ਇਕ ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਉਪਰੰਤ ਲੰਘੀ ਸ਼ਾਮ ਮਾਨਸਾ ਵਿਖੇ ਪੁਲਿਸ ਵਲੋਂ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਚੁੱਕਣ ਦੀ ਨਿੰਦਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ
ਅਜੀਤ ਡੈਸਕ
28-10-2026