ਜਗਰਾਉਂ (ਲੁਧਿਆਣਾ), (ਕੁਲਦੀਪ ਸਿੰਘ ਲੋਹਟ) ਏ.ਡੀ.ਸੀ. ਵਿਨੀਤ ਕੁਮਾਰ ਵਲੋਂ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿਚ ਮੌਜੂਦ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਏ.ਡੀ.ਸੀ ਵਿਨੀਤ ਕੁਮਾਰ. ਨੇ ਸੰਬੰਧਿਤ ਅਧਿਕਾਰੀਆਂ ਨੂੰ ਫ਼ਸਲ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਅਤੇ ਮੰਡੀਆਂ ਵਿਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿਚ ਫ਼ਸਲ ਦੀ ਚੁਕਾਈ ਸਮੇਂ ਸਿਰ ਯਕੀਨੀ ਬਣਾਈ ਜਾਵੇ।
ਤਾਜ਼ਾ ਖ਼ਬਰਾਂ
Free
ਏ.ਡੀ.ਸੀ. ਵਿਨੀਤ ਕੁਮਾਰ ਵਲੋਂ ਮੰਡੀਆਂ ਦਾ ਅਚਨਚੇਤ ਦੌਰਾ
ਜਗਰਾਉਂ (ਲੁਧਿਆਣਾ), (ਕੁਲਦੀਪ ਸਿੰਘ ਲੋਹਟ) ਏ.ਡੀ.ਸੀ. ਵਿਨੀਤ ਕੁਮਾਰ ਵਲੋਂ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ...
ਅਜੀਤ ਡੈਸਕ
28-10-2026