29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੀਵਰੇਜ ਬੋਰਡ ਦੇ ਆਊਟਸੋਰਸਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

ਲੌਂਗੋਵਾਲ (ਸੰਗਰੂਰ), 29 ਅਕਤੂਬਰ (ਵਿਨੋਦ ਸ਼ਰਮਾ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ...

ਅਜੀਤ ਡੈਸਕ 29-10-2026

ਲੌਂਗੋਵਾਲ (ਸੰਗਰੂਰ), 29 ਅਕਤੂਬਰ (ਵਿਨੋਦ ਸ਼ਰਮਾ)-  ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਕਣਕਵਾਲ ਆਦਿ ਆਗੂਆਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿਚ ਮੰਤਰੀ ਚੀਮਾਂ ਵਲੋਂ ਇਸ ਹਫ਼ਤੇ ਡਾਇਰੈਕਟਰ ਸਥਾਨਕ ਸਰਕਾਰਾਂ ਨਾਲ ਮੀਟਿੰਗ ਕਰਕੇ ਸੀਵਰੇਜ ਬੋਰਡ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਸੀਵਰੇਜ ਬੋਰਡ ਦੇ ਕਟਰੈਕਟ ਤੇ ਕਰਨ ਦਾ ਭਰੋਸਾ ਦਿੱਤਾ ਗਿਆ।

ਉਨ੍ਹਾਂ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਜੁਆਇੰਟ ਸੈਕਟਰੀ ਨੂੰ ਇਹ ਹਦਾਇਤ ਕੀਤੀ ਗਈ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾ ਨੂੰ ਬਿਨ੍ਹਾਂ ਕਿਸੇ ਦੇਰੀ ਸਥਾਨਕ ਸਰਕਾਰਾਂ ਵਿਭਾਗ ਵਿਚ ਲਿਆਂਦਾ ਜਾਵੇ। ਜਥੇਬੰਦੀ ਨੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਜਥੇਬੰਦੀ ਦੀ ਮਿਹਨਤ ਸਦਕਾ ਉਨ੍ਹਾਂ ਵਲੋਂ ਮੈਨੇਜਰ ਪਰਸੋਨਲ ਜਨਰਲ ਐਡਮਨ ਵਲੋਂ ਇਕ ਪੱਤਰ ਡਾਇਰੈਕਟਰ ਸਰਕਾਰਾਂ ਵਿਭਾਗ ਪੰਜਾਬ ਨੂੰ ਭਿਜਵਾਇਆ ਗਿਆ ਹੈ।

ਜਿਸ ਵਿਚ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਇਹ ਸਪਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕਰਨਾ ਬਣਦਾ ਹੈ ਕਿਉਂਕਿ ਇਨ੍ਹਾਂ ਮੁਲਾਜ਼ਮਾਂ ਨੂੰ ਬਗੈਰ ਵਾਟਰ ਸਪਲਾਈ ਤੇ ਸੀਵਰੇਜ ਸਿਸਟਮ ਚਲਾਉਣਾ ਬਹੁਤ ਔਖਾ ਹੋ ਜਾਵੇਗਾ। ਜਿਸ ਦੇ ਲਈ ਸੀਵਰੇਜ ਬੋਰਡ ਦੀ ਉੱਚ ਅਧਿਕਾਰੀਆਂ ਵਲੋਂ ਆਊਟਸੋਰਸ ਮੁਲਾਜ਼ਮਾਂ ਦੀ ਹੱਕ ਵਿਚ ਪੁਰਜ਼ੋਰ ਸਿਫਾਰਸ਼ਾਂ ਕੀਤੀਆਂ ਗਈਆਂ ਹਨ ਇਸ ਮੌਕੇ ਨਿੱਜੀ ਸਹਾਇਕ ਮਲਕੀਤ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਪਿੰਡ ਮੇਤਲਾ ਦੇ ਇਕ ਘਰ ਵਿਚ ਵੜ ਕੇ ਚੋਰਾਂ ਵਲੋਂ ਦੋ ਮੋਬਾਇਲ ਫੋਨ ਤੇ ਨਗਦੀ ਚੋਰੀ ਅਗਲੀ ਖ਼ਬਰ ਪਿੰਡ ਚੂਚਕਵਾਲ ਦੇ 30 ਪਰਿਵਾਰ ਮਾਹਲ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ