ਘੁਮਾਣ, (ਗੁਰਦਾਸਪੁਰ), 30 ਅਕਤੂਬਰ (ਬੰਮਰਾਹ)- ਨੈਸ਼ਨਲ ਹਾਈਵੇ 503 ਏ ’ਤੇ ਘੁਮਾਣ ਤੋਂ ਸ੍ਰੀ ਹਰਗੋਬਿੰਦਪੁਰ ਰੋਡ ਨੇੜੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਜਰਮਨਜੀਤ ਸਿੰਘ (24) ਪੁੱਤਰ ਗੁਰਮੇਲ ਸਿੰਘ ਵਾਸੀ ਦਕੋਹਾ, ਜੋ ਕਿ ਆਪਣੇ ਮੋਟਰਸਾਈਕਲ ’ਤੇ ਘੁਮਾਣ ਤੋਂ ਕੀੜੀ ਮਿਲ ਨੂੰ ਜਾ ਰਿਹਾ ਸੀ ਤੇ ਜਦ ਉਹ ਕਾਲਜ ਨੇੜੇ ਪਹੁੰਚਿਆ ਤਾਂ ਅਣ-ਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਵਲੋਂ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਨੈਸ਼ਨਲ ਹਾਈਵੇ 503 ਏ ’ਤੇ ਅਣ-ਪਛਾਤੇ ਵਾਹਨ ਨੇ ਮਾਰੀ ਟੱਕਰ, ਨੌਜਵਾਨ ਦੀ ਮੌਤ
ਘੁਮਾਣ, (ਗੁਰਦਾਸਪੁਰ), 30 ਅਕਤੂਬਰ (ਬੰਮਰਾਹ)- ਨੈਸ਼ਨਲ ਹਾਈਵੇ 503 ਏ ’ਤੇ ਘੁਮਾਣ ਤੋਂ ਸ੍ਰੀ ਹਰਗੋਬਿੰਦਪੁਰ ਰੋਡ ਨੇੜੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਅਜੀਤ ਡੈਸਕ
30-10-2026