30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰਾਜਨੀਤੀ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਬਚਾਉਣ ਲਈ ਸਾਂਝੇ ਯਤਨ ਜੁਟਾਉਣ ਦੀ ਲੋੜ-ਪਰਗਟ ਸਿੰਘ

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਉਹ ਸੂਬੇ ਨੂੰ ਬਚਾਉਣ ਲਈ ਹਰ ਯਤਨਸ਼ੀਲ ਧਿਰ ਨਾਲ ਖੜ੍ਹਨ ਲਈ ਤਿਆਰ ਹਨ।

ਅਜੀਤ ਡੈਸਕ 30-10-2026

ਮਾਨਸਾ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਰਾਜਨੀਤੀ ਤੋਂ ਉੱਪਰ ਉੱਠ ਕੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਉਹ ਸੂਬੇ ਨੂੰ ਬਚਾਉਣ ਲਈ ਹਰ ਯਤਨਸ਼ੀਲ ਧਿਰ ਨਾਲ ਖੜ੍ਹਨ ਲਈ ਤਿਆਰ ਹਨ। ਉਹ ਇੱਥੇ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਲਗਾਏ ਧਰਨੇ ’ਚ ਸ਼ਾਮਿਲ ਹੋਣ ਆਏ ਸਨ। ਪਰਗਟ ਸਿੰਘ ਦਲਜੀਤ ਸਿੰਘ ਭੰਮੇ ਕਲਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲੇ। ਕਾਂਗਰਸ ਆਗੂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਨਸ਼ਿਆਂ ਦਾ ਬੋਲਬਾਲਾ ਸਾਰੀਆਂ ਹੱਦਾਂ ਬੰਨ੍ਹੇ ਟੱਪ ਗਿਆ ਹੈ ਅਤੇ ਹੁਣ ਤਾਂ ਨਸ਼ੇ ਦੀ ਡਲਿਵਰੀ ਆਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਗੱਲ ਤਾਂ ਇੱਥੋਂ ਤੱਕ ਪੁੱਜ ਗਈ ਹੈ ਕਿ ਪੰਜਾਬ ਪੁਲਿਸ ਦੇ 10 ਹਜ਼ਾਰ ਮੁਲਾਜ਼ਮ ਵੀ ਨਸ਼ਿਆਂ ਦੇ ਆਦੀ ਹੋ ਚੁੱਕੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ ਅਤੇ ਗੈਂਗਸਟਰਾਂ ਵਲੋਂ ਸਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਹੁਣ ਤਾਂ ਇਹ ਫਿਰੌਤੀਆਂ ਕਰਿਆਨਾ ਦੁਕਾਨਦਾਰਾਂ ਤੱਕ ਵੀ ਪੁੱਜ ਗਈਆਂ ਹਨ।

ਪਿਛਲੀ ਖ਼ਬਰ ਬੁਢਲਾਡਾ ’ਚ ਚਿੱਟਾ ਲਾਉਂਦਾ ਥਾਣੇਦਾਰ ਲੋਕਾਂ ਵਲੋਂ ਕਾਬੂ ਅਗਲੀ ਖ਼ਬਰ ਰਾਹੁਲ ਗਾਂਧੀ ਅੱਜ ਕਰਨਗੇ ਪ੍ਰੈਸ ਕਾਨਫ਼ਰੰਸ