30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫੈਸਲੇ ਦਾ ਜਥੇਦਾਰ ਗੜਗੱਜ ਵਲੋਂ ਸਵਾਗਤ

ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸੱਚਖੰਡ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਖ਼ਾਲਸਾ ਪੰਥ ਦੀ ਅਮਾਨਤ ਹਨ, ਜਿਨ੍ਹਾਂ ਦਾ ਪ੍ਰਬੰਧ ਖੁਦ-ਮੁਖਤਿਆਰ ਢੰਗ ਨਾਲ ਸਿੱਖਾਂ ਕੋਲ ਹੀ ਰਹਿਣਾ ਚਾਹੀਦਾ ਹੈ।

ਅਜੀਤ ਡੈਸਕ 30-10-2026

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਆਸ ਹੈ ਕਿ ਕਿਤੇ ਵੀ ਸਿੱਖ ਸੰਸਥਾਵਾਂ ਅੰਦਰ ਸਰਕਾਰੀ ਜਾਂ ਬਾਹਰੀ ਕੋਈ ਦਖਲਅੰਦਾਜ਼ੀ ਨਹੀਂ ਹੋਵੇਗੀ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਸਿੱਖਾਂ ਦਾ ਮੁੱਢਲਾ ਫਰਜ਼ ਹੈ ਕਿ ਇਸ ਵਿਰੁੱਧ ਸੰਘਰਸ਼ ਕਰਕੇ ਪ੍ਰਬੰਧ ਪੰਥਕ ਹੱਥਾਂ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿਚ ਜਿਨ੍ਹਾਂ ਸਿੰਘਾਂ ਨੇ ਪ੍ਰਬੰਧਕੀ ਬੋਰਡ ਨੂੰ ਸਿੱਖ ਭਾਵਨਾਵਾਂ ਅਨੁਸਾਰ ਬਹਾਲ ਕਰਵਾਉਣ ਲਈ ਜੱਦੋ ਜਹਿਦ ਕੀਤੀ ਹੈ, ਉਹ ਵਧਾਈ ਦੇ ਪਾਤਰ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਗੁਰਧਾਮਾਂ ਤੇ ਸਿੱਖ ਸੰਸਥਾਵਾਂ ਲਈ ਪਿਆਰ ਤੇ ਸਤਿਕਾਰ ਦੀ ਭਾਵਨਾ ਰੱਖਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਕਾਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਗੁਰਮਤਿ ਅਨੁਸਾਰ ਹੀ ਹੋ ਸਕਦਾ ਹੈ, ਇਸ ਲਈ ਸਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਦਖਲ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਪਿਛਲੀ ਖ਼ਬਰ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੂੰ ਕੇਂਦਰ ਸਰਕਾਰ ਨੇ ਦਿੱਤੀ ਸੁਰੱਖਿਆ ਅਗਲੀ ਖ਼ਬਰ ਆੜ੍ਹਤੀ ਗੁਰਸੇਵਕ ਦੀ ਲਾਸ਼ ਰੱਖ ਪਰਿਵਾਰ ਨੇ ਲਗਾਇਆ ਧਰਨਾ