30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 30 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਬਿਗੜਵਾਲ...

ਅਜੀਤ ਡੈਸਕ 30-10-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 30 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਬਿਗੜਵਾਲ ਵਿਖੇ ਤੂੜੀ ਦੀ ਟਰਾਲੀ ਭਰਦਿਆਂ ਇਕ ਨੌਜਵਾਨ ਮਜ਼ਦੂਰ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਥਾਣਾ ਸਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਦਿਹਾੜੀਦਾਰ ਵਜੋਂ ਕੰਮ ਕਰਕੇ ਆਪਣਾ ਪਰਿਵਾਰ ਪਾਲ ਰਹੇ ਗੁਰਪ੍ਰੀਤ ਸਿੰਘ (27) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੰਗਤੀਵਾਲਾ ਨੇੜਲੇ ਪਿੰਡ ਬਿਗੜਵਾਲ ਵਿਖੇ ਇਕ ਕਿਸਾਨ ਦੇ ਖੇਤ ਚੋਂ ਘਰ ਲਿਜਾਣ ਲਈ ਟਰਾਲੀ ਵਿਚ ਤੂੜੀ ਦੀਆਂ ਪੰਡਾਂ ਲੱਦ ਰਿਹਾ ਸੀ।

ਇਸ ਦੌਰਾਨ ਟਰਾਲੀ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਉਸ ਦਾ ਸਿਰ ਛੂਹਣ ਕਾਰਨ ਬਿਜਲੀ ਦਾ ਕਰੰਟ ਲੱਗ ਗਿਆ। ਗੁਰਪ੍ਰੀਤ ਸਿੰਘ ਨੂੰ ਤੁਰੰਤ ਇਲਾਜ ਲਈ ਸੁਨਾਮ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਅਵਤਾਰ ਸਿੰਘ ਦੇ ਬਿਆਨਾਂ ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ।

ਪਿਛਲੀ ਖ਼ਬਰ ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ ਅਗਲੀ ਖ਼ਬਰ ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ