31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਹਿਮਤੀ ਵਾਲੇ ਸੰਬੰਧ ਰਿਸ਼ਤਾ ਟੁੱਟਣ ਤੋਂ ਬਾਅਦ ਜਬਰ ਜਨਾਹ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਹਿਮਤੀ ਨਾਲ ਬਾਲਗਾਂ ਵਿਚਕਾਰ ਬਣੇ ਸਰੀਰਕ ਸੰਬੰਧਾਂ ਨੂੰ ਰਿਸ਼ਤਾ ਟੁੱਟਣ ਤੋਂ ਬਾਅਦ ਜਬਰ ਜਨਾਹ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਇਕ ਵਿਅਕਤੀ ਨੂੰ ਉਸ ਮਾਮਲੇ ’ਚ ਦੋਸ਼ਾਂ ਤੋਂ ਬਰੀ ਕਰ ਦਿੱਤਾ, ਜਿਸ ਵਿਚ ਉਸ ’ਤੇ ਵਿਆਹ ਦਾ ਵਾਅਦਾ ਕਰਕੇ ਸਰੀਰਕ ਸੰਬੰਧ ਬਣਾਉਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਰਿਸ਼ਤੇ ਅਸਫ਼ਲ ਹੋਣ ਤੋਂ ਬਾਅਦ ਅਪਰਾਧਿਕ ਮਾਮਲੇ ਦਰਜ ਕਰਵਾਉਣ ਦੇ ਵਧ ਰਹੇ ਰੁਝਾਨ ’ਤੇ ਚਿੰਤਾ ਪ੍ਰਗਟਾਈ। ਜਸਟਿਸ ....

ਅਜੀਤ ਡੈਸਕ 31-10-2026

ਨਵੀਂ ਦਿੱਲੀ, 30 ਅਕਤੂਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਹਿਮਤੀ ਨਾਲ ਬਾਲਗਾਂ ਵਿਚਕਾਰ ਬਣੇ ਸਰੀਰਕ ਸੰਬੰਧਾਂ ਨੂੰ ਰਿਸ਼ਤਾ ਟੁੱਟਣ ਤੋਂ ਬਾਅਦ ਜਬਰ ਜਨਾਹ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਇਕ ਵਿਅਕਤੀ ਨੂੰ ਉਸ ਮਾਮਲੇ ’ਚ ਦੋਸ਼ਾਂ ਤੋਂ ਬਰੀ ਕਰ ਦਿੱਤਾ, ਜਿਸ ਵਿਚ ਉਸ ’ਤੇ ਵਿਆਹ ਦਾ ਵਾਅਦਾ ਕਰਕੇ ਸਰੀਰਕ ਸੰਬੰਧ ਬਣਾਉਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਰਿਸ਼ਤੇ ਅਸਫ਼ਲ ਹੋਣ ਤੋਂ ਬਾਅਦ ਅਪਰਾਧਿਕ ਮਾਮਲੇ ਦਰਜ ਕਰਵਾਉਣ ਦੇ ਵਧ ਰਹੇ ਰੁਝਾਨ ’ਤੇ ਚਿੰਤਾ ਪ੍ਰਗਟਾਈ। ਜਸਟਿਸ ਬੀ.ਵੀ. ਨਾਗਰਤਨਾ ਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਕੇਰਲ ਦੇ ਇਕ ਵਿਅਕਤੀ ਨੂੰ ਜਬਰ ਜਨਾਹ ਤੇ ਧੋਖਾਧੜੀ ਦੇ ਦੋਸ਼ਾਂ ਤੋਂ ਮੁਕਤ ਕਰਦਿਆਂ ਕਿਹਾ ਕਿ ਉਨ੍ਹਾਂ ਮਾਮਲਿਆਂ ’ਚ ਫ਼ਰਕ ਕਰਨਾ ਜ਼ਰੂਰੀ ਹੈ, ਜਿੱਥੇ ਜਾਣਬੁੱਝ ਕੇ ਧੋਖਾ ਜਾਂ ਫ਼ਰੇਬ ਕਰਕੇ ਸਰੀਰਕ ਸੰਬੰਧ ਬਣਾਉਣ ਲਈ ਸਹਿਮਤੀ ਹਾਸਲ ਕੀਤੀ ਗਈ ਹੋਵੇ ਤੇ ਉਨ੍ਹਾਂ ਮਾਮਲਿਆਂ ’ਚ, ਜਿੱਥੇ ਰਿਸ਼ਤਾ ਖ਼ਤਮ ਹੋਣ ਤੋਂ ਬਾਅਦ ਕੋਈ ਵਿਅਕਤੀ ਪਹਿਲਾਂ ਬਣੇ ਆਪਸੀ ਸਹਿਮਤੀ ਵਾਲੇ ਸਬੰਧਾਂ ‘ਤੇ ਪਛਤਾਵਾ ਕਰਦਾ ਹੈ। ਬੈਂਚ ਨੇ ਕਿਹਾ ਕਿ ਅਜਿਹੇ ਮਾਮਲਿਆਂ ’ਚ ਕਿਸੇ ਚੱਲ ਰਹੇ ਰਿਸ਼ਤੇ ਦੌਰਾਨ ਬਣੇ ਸਰੀਰਕ ਸੰਬੰਧਾਂ ਨੂੰ ਸਿਰਫ਼ ਇਸ ਕਾਰਨ ਬਾਅਦ ’ਚ ਜਬਰ ਜਨਾਹ ਨਹੀਂ ਕਿਹਾ ਜਾ ਸਕਦਾ ਕਿ ਰਿਸ਼ਤਾ ਖ਼ਰਾਬ ਹੋ ਗਿਆ ਹੈ ਜਾਂ ਹੁਣ ਕਾਇਮ ਨਹੀਂ ਰਿਹਾ।

ਪਿਛਲੀ ਖ਼ਬਰ ਉੱਤਰਾਖੰਡ ’ਚ ਹੈਲੀਕਾਪਟਰ ਹਾਦਸਾਗ੍ਰਸਤ, ਪਾਇਲਟ ਸਮੇਤ 6 ਮੌਤਾਂ ਅਗਲੀ ਖ਼ਬਰ ਦੇਸ਼ ਭਰ ’ਚ 25 ਜਨਵਰੀ ਤੋਂ 28 ਫਰਵਰੀ 2027 ਤੱਕ ਹੋਵੇਗੀ ਜਨਗਣਨਾ