31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

5ਵੀਂ ਵਾਰ ਮੇਰੇ 'ਤੇ ਭਰੋਸਾ ਪ੍ਰਗਟਾਉਣ ਤੇ ਹਾਈਕਮਾਂਡ ਦਾ ਧੰਨਵਾਦ - ਪ੍ਰੋ. ਬਲਜਿੰਦਰ ਕੌਰ

ਤਲਵੰਡੀ ਸਾਬੋ (ਬਠਿੰਡਾ), 31 ਅਕਤੂਬਰ (ਰਣਜੀਤ ਸਿੰਘ ਰਾਜੂ) - ਸੱਤਾਧਿਰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਅੱਜ...

ਅਜੀਤ ਡੈਸਕ 31-10-2026

ਤਲਵੰਡੀ ਸਾਬੋ (ਬਠਿੰਡਾ), 31 ਅਕਤੂਬਰ (ਰਣਜੀਤ ਸਿੰਘ ਰਾਜੂ) - ਸੱਤਾਧਿਰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਅੱਜ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ਮੁਤਾਬਿਕ ਤਲਵੰਡੀ ਸਾਬੋ ਤੋਂ ਫਿਰ ਉਮੀਦਵਾਰ ਐਲਾਨੇ ਗਏ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬਲਜਿੰਦਰ ਕੌਰ ਨੂੰ ਹਲਕੇ ਦੇ ਆਗੂਆਂ ਤੇ ਵਰਕਰਾਂ ਵਲੋਂ ਵਧਾਈਆਂ ਮਿਲਣ ਦਾ ਜਿੱਥੇ ਸਿਲਸਿਲਾ ਸ਼ੁਰੂ ਹੋ ਗਿਆ ਹੈ ਉੱਥੇ  ਟਿਕਟ ਮਿਲਣ ਉਪਰੰਤ ਪੱਤਰਕਾਰਾਂ ਨਾਲ ਪਲੇਠੀ ਮਿਲਣੀ ਦੌਰਾਨ ਵਿਧਾਇਕਾ ਬਲਜਿੰਦਰ ਕੌਰ ਨੇ ਉਨ੍ਹਾਂ 'ਤੇ ਪੰਜਵੀਂ ਵਾਰ ਭਰੋਸਾ ਪ੍ਰਗਟਾਉਣ ਤੇ' ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਵਿਕਾਸ ਦੇ ਹੱਕ ਚ ਫਤਵਾ ਦੇ ਕੇ 2027 ਚ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਦੱਸਣਾ ਬਣਦਾ ਹੈ ਕਿ ਬਲਜਿੰਦਰ ਕੌਰ ਨੂੰ 2014 ਵਿਧਾਨ ਸਭਾ ਜ਼ਿਮਨੀ ਚੋਣ ਚ ਪਾਰਟੀ ਵਲੋਂ ਪਹਿਲੀ ਵਾਰ ਉਮੀਦਵਾਰ ਐਲਾਨਿਆ ਗਿਆ ਸੀ ਜਦੋਂਕਿ ਉਹ 2017 ਚ ਪਹਿਲੀ ਵਾਰ ਵਿਧਾਇਕ ਬਣੇ। 2019 ਲੋਕ ਸਭਾ ਚੋਣਾਂ ਚ ਵੀ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਲੋਕ ਸਭਾ ਤੋਂ ਉਮੀਦਵਾਰ ਬਣਾਇਆ।2022 ਚ ਉਹ ਦੂਜੀ ਵਾਰ ਵਿਧਾਇਕ ਬਣੇ ਅਤੇ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਵਿਧਾਨ ਚ ਆਮ ਆਦਮੀ ਪਾਰਟੀ ਚੀਫ ਵ੍ਹਿਪ ਬਣਨ 'ਤੇ ਕੈਬਨਿਟ ਰੈਂਕ ਦਿੱਤਾ ਹੋਇਆ ਹੈ।

ਪਿਛਲੀ ਖ਼ਬਰ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਅਗਲੀ ਖ਼ਬਰ ਕੁਲਦੀਪ ਸਿੰਘ ਧਾਲੀਵਾਲ ਨੂੰ ਟਿਕਟ ਮਿਲਣ ’ਤੇ ਹਲਕਾ ਅਜਨਾਲਾ ਵਿਚ ਖੁਸ਼ੀ ਦੀ ਲਹਿਰ