31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼ਹੀਦ ਭਾਈ ਬੇਅੰਤ ਸਿੰਘ ਦਾ ਸਲਾਨਾ ਸ਼ਹੀਦੀ ਦਿਹਾੜਾ (ਬਰਸੀ) ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਛੇਹਰਟਾ (ਅੰਮ੍ਰਿਤਸਰ), 31 ਅਕਤੂਬਰ (ਪੱਤਰ ਪ੍ਰੇਰਕ)- ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ...

ਅਜੀਤ ਡੈਸਕ 31-10-2026

ਛੇਹਰਟਾ (ਅੰਮ੍ਰਿਤਸਰ), 31 ਅਕਤੂਬਰ (ਪੱਤਰ ਪ੍ਰੇਰਕ)- ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਦੇ ਰੋਸ ਵਜੋਂ ਤਤਕਾਲੀ ਪ੍ਰਧਾਨ ਮੰਤਰੀ 'ਤੇ ਕਾਰਵਾਈ ਕਰਨ ਵਾਲੇ ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦਾ ਸਲਾਨਾ ਸ਼ਹੀਦੀ ਦਿਹਾੜਾ (ਬਰਸੀ) ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਦੇ ਪ੍ਰਧਾਨ ਜਥੇ:ਮੇਜਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਸਮੂਹ ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਲਾਲਖਾਂ ਵਾਲਾ ਖੂਹ, ਕੋਟ ਖਾਲਸਾ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਪਰਸੋਂ ਤੋਂ ਰਖਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਅਰਦਾਸ ਤੋਂ ਬਾਅਦ ਦਲ ਪੰਥ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਮਿਸਲ ਸ਼ਹੀਦਾ ਤਰਨਾ ਦਲ ਖਿਆਲੇ ਵਾਲੇ ਮਹਾਂਪੁਰਖ ਜਥੇ: ਬਾਬਾ ਰਘਬੀਰ ਸਿੰਘ ਜੀ, ਜਥੇ: ਬਾਬਾ ਮਹਿਤਾਬ ਸਿੰਘ, ਬਾਬਾ ਜੋਗਾ ਸਿੰਘ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਸੰਧੂ ਕੋਟ ਖਾਲਸਾ, ਪ੍ਰਧਾਨ ਪਰਮਿੰਦਰ ਸਿੰਘ ਸੰਧੂ ਆਦਿ ਪੰਥਕ ਆਗੂਆਂ ਨੇ ਭਾਈ ਬੇਅੰਤ ਸਿੰਘ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਕਿਹਾ ਕਿ ਜਿਹੜੀਆ ਕੌਮਾ ਆਪਣੇ ਇਤਹਾਸ ਨੂੰ ਭੁੱਲ ਜਾਦੀਆ ਹਨ ਉਹ ਖ਼ਤਮ ਹੋ ਜਾਦੀਆ ਹਨ ਇਸ ਕਰਕੇ ਸਾਨੂੰ ਆਪਣੇ ਗੁਰੂ ਸਾਹਿਬਾਨ ਜੀ ਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧਿਆ ਦੀਆ ਕੁਰਬਾਨੀਆ ਨੂੰ ਨਹੀਂ ਭੁਲਨਾ ਚਾਹੀਦਾ ਤੇ ਸਾਨੂੰ ਸ਼ਹੀਦਾ ਦੀਆ ਬਰਸੀਆ ਵੱਡੇ ਪੱਧਰ ਤੇ ਤਨੋ, ਮਨੋ ਮਨਾਉਣੀਆ ਚਾਹੀਦੀਆ ਹਨ।

ਸ਼ਾਮ ਨੂੰ ਸਿੱਖ ਧਰਮ ਦੀਆ ਰਵਾਇਤੀ ਖੇਡਾ, ਘੋੜ ਸਵਾਰੀ, ਨੇਜਾਬਾਜੀ, ਮਹੁੱਲਾ ਕੱਢਿਆ, ਸਿੱਖ ਮਾਰਸ਼ਲ ਆਰਟ ਗਤਕਾ ਦੇ ਜੋਹਰ ਵਿਖਾਏ ਗਏ। ਪ੍ਰਧਾਨ ਮੇਜਰ ਸਿੰਘ ਸਰਕਾਰੀਆ ਵਲੋਂ ਸਮਾਗਮ ਦੌਰਾਨ ਹਾਜ਼ਰੀ ਭਰਨ ਵਾਲੇ ਜਥੇ ਹਨ ਤੇ ਪੰਥਕ ਸ਼ਖਸ਼ੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਵਿੰਦਰ ਸਿੰਘ ਸੰਧੂ, ਮੇਜਰ ਸਿੰਘ ਸਰਕਾਰੀਆ, ਕੁਲਵੰਤ ਸਿੰਘ ਸਰਕਾਰੀਆ, ਭਾਈ ਗੁਰਦੇਵ ਸਿੰਘ ਝਲਕ,ਪਰਮਿੰਦਰ ਸਿੰਘ ਸੰਧੂ, ਮੇਜਰ ਸਿੰਘ ਵਡਾਲੀ, ਰਾਮ ਸਿੰਘ ਝੀਤਾ, ਜਗਤਾਰ ਸਿੰਘ ਮਾਨ ਸਮੇਤ ਵੱਡੀ ਗਿਣਤੀ ਦੇ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੂੰ ਹਲਕਾ ਅਜਨਾਲਾ ਤੋਂ ਮੁੜ ਟਿਕਟ ਮਿਲਣ ’ਤੇ 'ਆਪ' ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਇਕ ਦੀ ਹੋਈ ਮੌਤ