ਲਖਨਊ, 31 ਅਕਤੂਬਰ (ਪੀ.ਟੀ.ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ ਉੱਤਰ ਪ੍ਰਦੇਸ਼ ਦੀ ਰਾਮਪੁਰ ਜੇਲ੍ਹ ਤੋਂ ਹਵਾਲਾ ਰਾਸ਼ੀ ਦੇ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਉਹ ਪੈਨ ਕਾਰਡ ਨਾਲ ਜੁੜੇ ਕਥਿਤ ਧੋਖਾਧੜੀ ਦੇ ਮਾਮਲੇ ’ਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ 78 ਸਾਲਾ ਆਜ਼ਮ ਖਾਨ ਨੂੰ ਐਤਵਾਰ ਨੂੰ ਗਾਜ਼ੀਆਬਾਦ ਦੀ ਵਿਸ਼ੇਸ਼ ਪੀ. ਐਮ. ਐਲ. ਏ. (ਹਵਾਲਾ ਰਾਸ਼ੀ ਰੋਕਥਾਮ ਕਾਨੂੰਨ) ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਈ.ਡੀ. ਅਦਾਲਤ ਤੋਂ ਉਨ੍ਹਾਂ ਦਾ ਰਿਮਾਂਡ ਮੰਗੇਗੀ ਤਾਂ ਜੋ ਉਨ੍ਹਾਂ ਤੋਂ ਹਿਰਾਸਤ ’ਚ ਪੁੱਛਗਿੱਛ ਕੀਤੀ ਜਾ ਸਕੇ।
ਤਾਜ਼ਾ ਖ਼ਬਰਾਂ
Free
ਈ.ਡੀ. ਵਲੋਂ ਆਜ਼ਮ ਖਾਨ ਗ੍ਰਿਫ਼ਤਾਰ
ਲਖਨਊ, 31 ਅਕਤੂਬਰ (ਪੀ.ਟੀ.ਆਈ.)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਨੂੰ ਉੱਤਰ ਪ੍ਰਦੇਸ਼ ਦੀ ਰਾਮਪੁਰ ਜੇਲ੍ਹ ਤੋਂ ਹਵਾਲਾ ਰਾਸ਼ੀ ਦੇ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਜਦੋਂ ਉਹ ਪੈਨ ਕਾਰਡ ਨਾਲ ਜੁੜੇ ਕਥਿਤ ਧੋਖਾਧੜੀ ਦੇ ਮਾਮਲੇ ’ਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ 78 ਸਾਲਾ ਆਜ਼ਮ ਖਾਨ ਨੂੰ ਐਤਵਾਰ ਨੂੰ ....
ਅਜੀਤ ਡੈਸਕ
01-11-2026