01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜਲੰਧਰ ਪਹੁੰਚੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਤੇ ਅਦਾਕਾਰ ਬੀਨੂੰ ਢਿੱਲੋਂ, ਦਿਨੇਸ਼ ਔਲਖ ਦੇ ਪਰਿਵਾਰ ਨਾਲ ਸਾਂਝਾ ਕੀਤਾ ਦੁੱਖ

ਜਲੰਧਰ, 1 ਨਵੰਬਰ (ਦਵਿੰਦਰ)- ਜਲੰਧਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ...

ਅਜੀਤ ਡੈਸਕ 01-11-2026

ਜਲੰਧਰ, 1 ਨਵੰਬਰ (ਦਵਿੰਦਰ)-  ਜਲੰਧਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦੇ ਦੋਸਤ ਆਰਵ ਤਲਵਾੜ ਦੇ ਵਿਛੋੜੇ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਇਸ ਦੁੱਖ ਦੀ ਘੜੀ ਵਿਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਅਤੇ ਅਦਾਕਾਰ ਬੀਨੂੰ ਢਿੱਲੋਂ ਦਿਨੇਸ਼ ਔਲਖ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਨੂੰ ਢਿੱਲੋਂ ਨੇ ਕਿਹਾ ਕਿ ਇਹ ਅਜਿਹਾ ਘਾਟਾ ਹੈ, ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਖ਼ਾਸ ਧਿਆਨ ਰੱਖਣ, ਕਿਉਂਕਿ ਸਮਾਂ ਬੇਹੱਦ ਮਾੜਾ ਚੱਲ ਰਿਹਾ ਹੈ।

ਉੱਧਰ, ਗਿੱਪੀ ਗਰੇਵਾਲ ਨੇ ਵੀ ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਦੇ ਪਿਆਰੇ ਭਤੀਜੇ ਦਿਵਿਤ ਔਲਖ ਦੇ ਦੁਖਦਾਈ ਵਿਛੋੜੇ ਨੇ ਉਨ੍ਹਾਂ ਦਾ ਦਿਲ ਤੋੜ ਦਿੱਤਾ ਹੈ। ਇਸ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ।

ਗਿੱਪੀ ਗਰੇਵਾਲ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਦਿਵਿਤ ਦੀ ਆਤਮਾ ਨੂੰ ਸਦੀਵੀ ਸ਼ਾਂਤੀ ਬਖ਼ਸ਼ਣ ਅਤੇ ਦਿਨੇਸ਼ ਭਾਜੀ ਸਮੇਤ ਸਮੁੱਚੇ ਔਲਖ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਕਰਨ ਦਾ ਬਲ ਅਤੇ ਹੌਸਲਾ ਦੇਣ।

 

ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਨੂੰ ਪਿੰਡ ਪੱਖੋਕੇ ਮਹਿਮਾਰਾਂ ਤੋਂ ਪਾਕਿਸਤਾਨੀ ਡਰੋਨ ਮਿਲਿਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਕੱਥੂਨੰਗਲ ਦੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ