01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਜ਼ਮੀਨੀ ਵਿਵਾਦ ਨੂੰ ਲੈ ਕੇ ਪਿਓ-ਪੁੱਤ ਭਿੜੇ, ਇੱਟਾਂ-ਰੋੜਿਆਂ ਨਾਲ ਹਮਲੇ ਦੌਰਾਨ ਦੋ ਔਰਤਾਂ ਸਮੇਤ ਚਾਰ ਜ਼ਖ਼ਮੀ

ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮਨਸੂਰਵਾਲ ਦੋਨਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਓ ਅਤੇ ਪੁੱਤ ਵਿਚਾਲੇ ਹੋਏ ਝਗੜੇ ਦੌਰਾਨ ਦੋ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ 108 ਐਂਬੂਲੈਂਸ ਦੀ...

ਅਜੀਤ ਡੈਸਕ 01-11-2026

ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮਨਸੂਰਵਾਲ ਦੋਨਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਓ ਅਤੇ ਪੁੱਤ ਵਿਚਾਲੇ ਹੋਏ ਝਗੜੇ ਦੌਰਾਨ ਦੋ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਸੀ.ਆਰ. ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਨੂੰ ਪਿੰਡ ਮਨਸੂਰਵਾਲ ਦੋਨਾ ਵਿਖੇ ਲੜਾਈ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ।

ਉਨ੍ਹਾਂ ਦੱਸਿਆ ਕਿ ਮੌਕੇ 'ਤੇ ਅਵਤਾਰ ਸਿੰਘ ਅਤੇ ਉਸ ਦੇ ਪੁੱਤਰ ਬਸੰਤ ਸਿੰਘ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋ ਰਿਹਾ ਸੀ। ਇਸ ਦੌਰਾਨ ਦੋਵਾਂ ਧਿਰਾਂ ਵੱਲੋਂ ਕਥਿਤ ਤੌਰ 'ਤੇ ਇਕ-ਦੂਜੇ 'ਤੇ ਇੱਟਾਂ ਅਤੇ ਰੋੜਿਆਂ ਨਾਲ ਹਮਲਾ ਕੀਤਾ ਗਿਆ। ਝਗੜੇ ਦੌਰਾਨ ਘਰ ਅਤੇ ਘਰੇਲੂ ਸਾਮਾਨ ਦਾ ਵੀ ਨੁਕਸਾਨ ਹੋਇਆ।

ਇਸ ਲੜਾਈ ਵਿਚ ਅਵਤਾਰ ਸਿੰਘ, ਉਸ ਦੀ ਪਤਨੀ ਸੁਰਜੀਤ ਕੌਰ ਅਤੇ ਦੂਜੀ ਧਿਰ ਵਲੋਂ ਬਸੰਤ ਸਿੰਘ ਤੇ ਉਸ ਦੀ ਪਤਨੀ ਜ਼ਖ਼ਮੀ ਹੋ ਗਏ। ਚਾਰਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਭੇਜਿਆ ਗਿਆ।

ਪੀ.ਸੀ.ਆਰ. ਇੰਚਾਰਜ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ UPI ਯੂਜ਼ਰਾਂ ਲਈ ਵੱਡੀ ਖ਼ਬਰ! ਰੋਜ਼ਾਨਾ ਲੈਣ-ਦੇਣ 1 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ 'ਤੇ, ਚਾਰਜ ਲੱਗਣ ਦਾ ਕੋਈ ਡਰ ਨ... ਅਗਲੀ ਖ਼ਬਰ ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਦਾ ਪਰਦਾਫਾਸ਼, 3 ਗ੍ਰਿਫ਼ਤਾਰ