ਫਲੋਰੀਡਾ, 2 ਨਵੰਬਰ (ਇੰਟ)-ਅਮਰੀਕਾ ਦੇ ਫਲੋਰੀਡਾ ਵਿਚ ਇਕ ਲੀਅਰਜੈੱਟ ਜਹਾਜ਼ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਅਤੇ ਉਹ ਅੱਗ ਦੇ ਗੋਲੇ ਵਿਚ ਤਬਦੀਲ ਹੋ ਗਿਆ।
ਇਸ ਦਰਦਨਾਕ ਹਾਦਸੇ ਵਿਚ ਜਹਾਜ਼ ਵਿਚ ਸਵਾਰ ਸਾਰੇ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਚਾਅ ਅਤੇ ਐਮਰਜੈਂਸੀ ਟੀਮਾਂ ਮੌਕੇ ’ਤੇ ਪਹੁੰਚੀਆਂ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੇ ਜਾਣ ਦੀ ਉਮੀਦ ਹੈ।