02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੇਵਲ ਸਿੰਘ ਢਿੱਲੋਂ ਦੀ ਅਹਿਮ ਮੁਲਾਕਾਤ

ਮੰਡੀ ਗੌਬਿੰਦਗੜ, 2 ਨਵੰਬਰ (ਮੋਹਿਤ ਸਿੰਗਲਾ)- ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ...

ਅਜੀਤ ਡੈਸਕ 02-11-2026

ਮੰਡੀ ਗੌਬਿੰਦਗੜ, 2 ਨਵੰਬਰ (ਮੋਹਿਤ ਸਿੰਗਲਾ)- ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ ਸੂਬੇ ਵਿਚ ਚੱਲ ਰਹੇ ਤੇ ਪ੍ਰਸਤਾਵਿਤ ਰਾਜਮਾਰਗ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ ਵਿਚ ਸੁਧਾਰ ਅਤੇ ਰਾਜਮਾਰਗਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ’ਤੇ ਚਰਚਾ ਹੋਈ।

ਮੁਲਾਕਾਤ ਉਪਰੰਤ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਕਰਨ ਲਈ ਆਪਣਾ ਕੀਮਤੀ ਸਮਾਂ ਦਿੱਤਾ। ਉਨ੍ਹਾਂ ਕਿਹਾ ਕਿ ਨਿਤਿਨ ਗਡਕਰੀ ਪੰਜਾਬ ਦੀ ਤਰੱਕੀ ਅਤੇ ਵਿਕਾਸ ਨਾਲ ਸਬੰਧਤ ਮਾਮਲਿਆਂ ਪ੍ਰਤੀ ਹਮੇਸ਼ਾ ਤਤਪਰ ਰਹਿੰਦੇ ਹਨ।

ਢਿੱਲੋਂ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਪੰਜਾਬ ਭਾਜਪਾ ਇਸ ਦਿਸ਼ਾ ਵਿਚ ਹਰ ਪੱਧਰ ’ਤੇ ਯਤਨ ਜਾਰੀ ਰੱਖੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿਚ ਸੜਕੀ ਬੁਨਿਆਦੀ ਢਾਂਚੇ ਅਤੇ ਰਾਜਮਾਰਗਾਂ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਕੇ.ਸੀ.ਸੀ. ਨੀਤੀ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਡੀ.ਆਰ. ਦਫ਼ਤਰ ਮੂ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨਾਭਾ 'ਚ ਪਹੁੰਚੇ, ਵਪਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ