02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਦਰਦਨਾਕ ਮੌਤ

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)- ਅੱਜ ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਆਈ.ਟੀ.ਆਈ. ਨਜ਼ਦੀਕ ਵਾਪਰੇ....

ਅਜੀਤ ਡੈਸਕ 02-11-2026

ਹੁਸ਼ਿਆਰਪੁਰ, 2 ਨਵੰਬਰ (ਬਲਜਿੰਦਰਪਾਲ ਸਿੰਘ)- ਅੱਜ ਹੁਸ਼ਿਆਰਪੁਰ-ਜਲੰਧਰ ਮਾਰਗ 'ਤੇ ਆਈ.ਟੀ.ਆਈ. ਨਜ਼ਦੀਕ ਵਾਪਰੇ ਇਕ ਭਿਆਨਕ ਹਾਦਸੇ 'ਚ ਮਾਂ ਅਤੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗਗਨਦੀਪ ਕੌਰ ਵਾਸੀ ਨਿਆੜਾ ਆਪਣੇ ਪੁੱਤਰ ਰਿਆਜ ਨਾਲ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਸਕੂਟਰੀ 'ਤੇ ਇਕ ਨਿੱਜੀ ਹਸਪਤਾਲ ਨੂੰ ਜਾ ਰਹੀ ਸੀ।

ਇਸ ਦੌਰਾਨ ਜਦੋਂ ਉਹ ਸਥਾਨਕ ਆਈ.ਟੀ.ਆਈ. ਨਜ਼ਦੀਕ ਪਹੁੰਚੀ ਤਾਂ ਪਿੱਛਿਓਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰੀ। ਟੱਕਰ ਇੰਨੀ ਭਿਆਨਕ ਸੀ ਕਿ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਰਿਆਜ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪਿਛਲੀ ਖ਼ਬਰ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਥਾਣਾ ਸ਼ਹਿਰੀ-1 ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਕੇ.ਸੀ.ਸੀ. ਨੀਤੀ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਡੀ.ਆਰ. ਦਫ਼ਤਰ ਮੂ...