ਦਿੜ੍ਹਬਾ ਮੰਡੀ (ਸੰਗਰੂਰ), 3 ਨਵੰਬਰ (ਜਸਵੀਰ ਸਿੰਘ ਔਜਲਾ) - ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ), ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ 5 ਨਵੰਬਰ ਨੂੰ ਦਿੜ੍ਹਬਾ ਵਿਖੇ ਹੋਣ ਵਾਲੇ ਵਿਸ਼ਾਲ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਸਮੂਹ ਮੀਟਰ ਰੀਡਰਾਂ, ਸਪਾਟ ਬਿਲਿੰਗ ਕਾਮਿਆਂ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪਰਿਵਾਰਾਂ ਸਮੇਤ ਧਰਨੇ ਵਿਚ ਪਹੁੰਚਣ ਦੀ ਅਪੀਲ ਕੀਤੀ।
ਗੁਰਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਦੇ ਦਿੜ੍ਹਬਾ ਸਥਿਤ ਦਫ਼ਤਰ ਸਾਹਮਣੇ ਪੱਕਾ ਧਰਨਾ ਲਗਾਇਆ ਹੋਇਆ ਹੈ।
ਤਾਜ਼ਾ ਖ਼ਬਰਾਂ
Free
5 ਨਵੰਬਰ ਦੇ ਦਿੜ੍ਹਬਾ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਮੀਟਰ ਰੀਡਰ ਯੂਨੀਅਨ (ਅਜ਼ਾਦ)
ਦਿੜ੍ਹਬਾ ਮੰਡੀ (ਸੰਗਰੂਰ), 3 ਨਵੰਬਰ (ਜਸਵੀਰ ਸਿੰਘ ਔਜਲਾ) - ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ), ਪੰਜਾਬ ਵਲੋਂ ਠੇਕਾ ਮੁਲਾਜ਼ਮ...
ਅਜੀਤ ਡੈਸਕ
03-11-2026