ਜਲੰਧਰ, 3 ਨਵੰਬਰ - ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਹਜ਼ਾਰਾਂ ਨਮ ਅੱਖਾਂ ਨਾਲ ਗਮਗੀਨ ਮਾਹੌਲ ਵਿਚ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ, ਬੱਬੂ ਮਾਨ, ਜੈਜ਼ੀ ਬੀ, ਅੰਮ੍ਰਿਤ ਮਾਨ ਅਤੇ ਸਤਿੰਦਰ ਸਰਤਾਜ ਸਮੇਤ ਪੰਜਾਬੀ ਸੰਗੀਤ ਉਦਯੋਗ ਦੀਆਂ ਕਈ ਪ੍ਰਮੁੱਖ ਹਸਤੀਆਂ ਨੇ ਅੰਤਿਮ ਸੰਸਕਾਰ ਵਿਚ ਅਰਥੀ ਨੂੰ ਮੋਢਾ ਦਿੱਤਾ।ਇਸ ਦੌਰਾਨ ਮੇਅਰ ਵਿਨੀਤ ਧੀਰ, ਕੈਬਨਿਟ ਮੰਤਰੀ ਮੋਹਿੰਦਰ ਭਗਤ ਭਾਰੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਸੰਗੀਤ ਜਗਤ ਦੀਆਂ ਪ੍ਰਮੁੱਖ ਹਸਤੀਆਂ ਮੌਜੂਦ ਸਨ।
ਦਿਵਿਤ ਦੀ ਸ਼ਨੀਵਾਰ ਰਾਤ ਨੂੰ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਦੋਸਤਾਂ ਨਾਲ ਜਨਮਦਿਨ ਦੀ ਪਾਰਟੀ ਵਿਚ ਜਾ ਰਿਹਾ ਸੀ ਜਦੋਂ ਤੇਜ਼ ਰਫ਼ਤਾਰ ਕਾਰ ਨਗਰ ਨਿਗਮ ਦੀ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਦਿਵਿਤ ਨੂੰ ਗੰਭੀਰ ਹਾਲਤ ਵਿਚ ਜਲੰਧਰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਤਾਜ਼ਾ ਖ਼ਬਰਾਂ
Free
ਸੇਜ਼ਲ ਅੱਖਾਂ ਨਾਲ ਕੀਤਾ ਗਿਆ ਦਿਵਿਤ ਔਲਖ ਦਾ ਅੰਤਿਮ ਸੰਸਕਾਰ
ਜਲੰਧਰ, 3 ਨਵੰਬਰ - ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਹਜ਼ਾਰਾਂ ਨਮ ਅੱਖਾਂ ਨਾਲ ਗਮਗੀਨ...
ਅਜੀਤ ਡੈਸਕ
03-11-2026