04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ ’ਤੇ ਈ.ਡੀ. ਵਲੋਂ ਛਾਪੇਮਾਰੀ

ਮੋਗਾ, 4 ਨਵੰਬਰ- ਮੋਗਾ ਵਿਚ ਅੱਜ ਤੜਕਸਾਰ ਕਰੀਬ 4 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵਲੋਂ ਪੰਜਾਬ ਮਹਿਲਾ ਵਿੰਗ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਦੋ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।

ਅਜੀਤ ਡੈਸਕ 04-11-2026

ਮੋਗਾ, 4 ਨਵੰਬਰ- ਮੋਗਾ ਵਿਚ ਅੱਜ ਤੜਕਸਾਰ ਕਰੀਬ 4 ਵਜੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵਲੋਂ ਪੰਜਾਬ ਮਹਿਲਾ ਵਿੰਗ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਦੋ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਜੀ.ਟੀ. ਰੋਡ ਸਥਿਤ ਫਲੈਟ ਅਤੇ ਦੁਸਾਂਝਾ ਰੋਡ ’ਤੇ ਸਥਿਤ ਕੋਠੀ ਵਿਚ ਈਡੀ ਦੀ ਜਾਂਚ ਜਾਰੀ ਹੈ। ਫਿਲਹਾਲ ਇਸ ਕਾਰਵਾਈ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਖ਼ਬਰ ਲਿਖੇ ਜਾਣ ਤੱਕ ਈ.ਡੀ. ਦੀ ਟੀਮ ਵਲੋਂ ਦੋਵਾਂ ਥਾਵਾਂ ’ਤੇ ਜਾਂਚ ਜਾਰੀ ਸੀ।

ਪਿਛਲੀ ਖ਼ਬਰ ਬਲਟਾਣਾ ਫਰਨੀਚਰ ਮਾਰਕੀਟ ਵਿਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਫਰਨੀਚਰ ਅਤੇ ਹੋਰ ਸਾਮਾਨ ਸੜਿਆ ਅਗਲੀ ਖ਼ਬਰ ਅੱਜ ਦੁਪਹਿਰ ਅਹਿਮ ਪ੍ਰੈਸ ਕਾਨਫ਼ਰੰਸ ਕਰਨਗੇ ਮੁੱਖ ਮੰਤਰੀ ਮਾਨ