04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਮੱਖੂ (ਫਿਰੋਜ਼ਪੁਰ), 4 ਨਵੰਬਰ (ਕੁਲਵਿੰਦਰ ਸਿੰਘ ਸੰਧੂ)- ਰੇਲਵੇ ਸਟੇਸ਼ਨ ਮੱਖੂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ...

ਅਜੀਤ ਡੈਸਕ 04-11-2026

ਮੱਖੂ (ਫਿਰੋਜ਼ਪੁਰ), 4 ਨਵੰਬਰ (ਕੁਲਵਿੰਦਰ ਸਿੰਘ ਸੰਧੂ)- ਰੇਲਵੇ ਸਟੇਸ਼ਨ ਮੱਖੂ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ। ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੇ ਸਬੰਧੀ ਰੇਲਵੇ ਸਟੇਸ਼ਨ ਮੱਖੂ ਦੀ ਚੌਕੀ ਦੇ ਏ. ਐਸ. ਆਈ. ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੇ ਵਿਅਕਤੀ ਦੀ ਲਾਸ਼ ਰੇਲਵੇ ਸਟੇਸ਼ਨ ਮੱਖੂ ਤੋਂ ਮਿਲੀ ਜਿਸ ਦੀ ਪਹਿਚਾਣ ਨਹੀਂ ਹੋ ਸਕੀ।

ਇਸ ਅਣਪਛਾਤੇ ਵਿਅਕਤੀ ਦੀ ਉਮਰ 25 ਸਾਲ ਦੇ ਕਰੀਬ, ਰੰਗ ਗੋਰਾ, ਕੱਦ 5 ਫੁੱਟ 8 ਇੰਚ, ਲਾਲ ਰੰਗ ਦਾ ਪਜਾਮਾ ਅਤੇ ਕਾਲੇ ਰੰਗ ਦੀ ਟੀ ਸ਼ਰਟ ਪਾਈ ਹੋਈ ਹੈ। ਇਸ ਅਣਪਛਾਤੇ ਵਿਅਕਤੀ ਦੀ ਪਛਾਣ ਲਈ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਮੋਰਚਰੀ ਵਿਖੇ ਰੱਖੀ ਗਈ ਹੈ। ਜੇਕਰ ਕਿਸੇ ਨੂੰ ਇਸ ਅਣਪਛਾਤੀ ਲਾਸ਼ ਸਬੰਧੀ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਹ ਚੌਂਕੇ ਇੰਚਾਰਜ ਗੁਰਨਾਮ ਸਿੰਘ ਨਾਲ ਸੰਪਰਕ ਕਰ ਸਕਦਾ ਹੈ।

ਪਿਛਲੀ ਖ਼ਬਰ ਆਂਗਨਵਾੜੀ ਸੈਂਟਰਾਂ ਵਿਚ ਸਪਲਾਈ ਹੋ ਰਹੇ ਰਾਸ਼ਨ ਦੀ ਗੁਣਵੱਤਾ ’ਤੇ ਉੱਠੇ ਸਵਾਲ ਅਗਲੀ ਖ਼ਬਰ ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ 100 ਜਣਿਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ