ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਦੇ ਕਿਦਵਈ ਨਗਰ ਇਲਾਕੇ ਵਿਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਸਬਜ਼ੀ ਵਿਕਰੇਤਾ ਦੀ ਮੌਤ ਹੋ ਗਈ ਜਦਕਿ ਤਿੰਨ ਦੇ ਕਰੀਬ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਤੇਜ਼ ਰਫ਼ਤਾਰ ਕਾਰ ਲੋਕਾਂ ਨੂੰ ਟੱਕਰ ਮਾਰਦੇ ਹੋਏ ਨਜ਼ਰ ਆ ਰਹੀ ਹੈ।
ਸਿਵਲ ਹਸਪਤਾਲ ਵਿਖੇ ਪਹੁੰਚੇ ਮ੍ਰਿਤਕ ਰਿਸ਼ਤੇਦਾਰ ਨੇ ਦੱਸਿਆ ਕਿ ਕਰੀਬ 50 ਸਾਲਾ ਜਗਤਾਰ ਸਿੰਘ ਸਾਗ ਵੇਚਣ ਦਾ ਕੰਮ ਕਰਦਾ ਸੀ। ਜਿਹੜਾ ਸਵੇਰੇ ਕਰੀਬ 5 ਵਜੇ ਘਰੋਂ ਨਿਕਲਿਆ ਸੀ ਅਤੇ ਕਿਦਵਈ ਨਾਲ ਇਲਾਕੇ ਵਿਚ ਸਾਗ ਵੇਚ ਰਿਹਾ ਸੀ, ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰੀ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਇੰਸਪੈਕਟਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕੇਸ ਦਰਜ ਕੀਤਾ ਜਾ ਰਿਹਾ ਹੈ। ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ ਕਰੀਬ ਤਿੰਨ ਲੋਕ ਜ਼ਖ਼ਮੀ ਹੋਏ ਹਨ। ਪੁਲਿਸ ਵਲੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ, 3 ਜ਼ਖ਼ਮੀ
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਦੇ ਕਿਦਵਈ ਨਗਰ ਇਲਾਕੇ ਵਿਚ ਅੱਜ ਸਵੇਰੇ ਇਕ...
ਅਜੀਤ ਡੈਸਕ
05-11-2026