05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਜਪਾ ਆਗੂ ਸੰਦੀਪ ਭਾਟੀਆ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਮੋਹਾਲੀ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ

ਬਲਾਚੌਰ, 5 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਰਗਰਮ ਨੌਜਵਾਨ ਭਾਜਪਾ ਆਗੂ ਸੰਦੀਪ ਭਾਟੀਆ ਆਦੋਆਣਾ (ਸੋਨੂੰ ਭਾਟੀਆ) ਨੂੰ ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਪੰਜਾਬ ਵਲੋਂ ...

ਅਜੀਤ ਡੈਸਕ 05-11-2026
ਓ.ਬੀ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵਰਾਜ ਚੌਧਰੀ ਨੇ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੌਂਪੀ ਜ਼ਿੰਮੇਵਾਰੀ

ਬਲਾਚੌਰ, 5 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਸਰਗਰਮ ਨੌਜਵਾਨ ਭਾਜਪਾ ਆਗੂ ਸੰਦੀਪ ਭਾਟੀਆ ਆਦੋਆਣਾ (ਸੋਨੂੰ ਭਾਟੀਆ) ਨੂੰ ਭਾਰਤੀ ਜਨਤਾ ਪਾਰਟੀ ਦੇ ਓਬੀਸੀ ਮੋਰਚਾ ਪੰਜਾਬ ਵਲੋਂ ਮੋਹਾਲੀ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਓਬੀਸੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।

ਇਹ ਨਿਯੁਕਤੀ ਓਬੀਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵਰਾਜ ਚੌਧਰੀ ਵਲੋਂ ਭਾਜਪਾ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ।

ਨਿਯੁਕਤੀ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੂੰ ਭਾਟੀਆ ਨੇ ਪਾਰਟੀ ਹਾਈਕਮਾਂਡ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਪੂਰੀ ਲਗਨ, ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ।

ਜ਼ਿਕਰਯੋਗ ਹੈ ਕਿ ਸੋਨੂੰ ਭਾਟੀਆ ਬਲਾਚੌਰ ਹਲਕੇ ਦੀ ਸਿਆਸਤ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਸਿਆਸਤਦਾਨ ਚੌਧਰੀ ਸੁਰਜੀਤ ਭਾਟੀਆ ਦੇ ਪੁੱਤਰ ਹਨ। 

 
ਪਿਛਲੀ ਖ਼ਬਰ ਮੁਹਾਲੀ ’ਚ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ’ਤੇ ਦੇਸ਼ ਭਰ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ PPSC ਮੁੱਖ ਪ੍ਰੀਖਿਆ-2026 ਦੇ ਨਤੀਜਿਆਂ ’ਚ ਬੇਨਿਯਮੀਆਂ ਦੇ ਲਗਾਏ ਦੋਸ਼-ਡਾ. ਸੁਭਾਸ਼ ਸ਼ਰਮਾ