ਨਵੀਂ ਦਿੱਲੀ, 6 ਨਵੰਬਰ- ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਇਕ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪਰਾਲੀ ਸਾੜਨ, ਵਾਹਨਾਂ ਰਾਹੀਂ ਪ੍ਰਦੂਸ਼ਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ। ਬੈਂਚ ਵਿਚ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਵੀ ਸ਼ਾਮਿਲ ਸਨ। ਸੁਣਵਾਈ ਦੌਰਾਨ ਸੀ.ਜੇ.ਆਈ. ਸੂਰਿਆ ਕਾਂਤ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਸਾਨੂੰ ਉਮੀਦ ਹੈ ਕਿ ਤੁਸੀਂ ਸਾਰੇ ਦਿੱਲੀ ਦੇ ਮੌਸਮ ਦਾ ਆਨੰਦ ਮਾਣ ਰਹੇ ਹੋਵੋਗੇ। ਮਾਮਲੇ ਵਿਚ ਐਮਿਕਸ ਕਿਊਰੀ, ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿਚ ਬਣਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਦੂਸ਼ਣ ਲੋਕਾਂ ਦੀਆਂ ਆਵਾਜ਼ਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਸੁਪਰੀਮ ਕੋਰਟ ਨੇ ਕੀਤੀ ਦਿੱਲੀ-ਐਨ.ਸੀ.ਆਰ. ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਇਕ ਮਾਮਲੇ ਦੀ ਸੁਣਵਾਈ
ਨਵੀਂ ਦਿੱਲੀ, 6 ਨਵੰਬਰ- ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਵੱਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਇਕ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪਰਾਲੀ ਸਾੜਨ, ਵਾਹਨਾਂ ਰਾਹੀਂ ਪ੍ਰਦੂਸ਼ਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵਰਗੇ ਮੁੱਦਿਆਂ 'ਤੇ ਚਰਚਾ ਕੀਤੀ।
ਅਜੀਤ ਡੈਸਕ
06-11-2026