06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਿੰਡ ਭੱਗੂਪੁਰ ਬੇਟ ਦੇ ਨੌਜਵਾਨ ਗੁਰਦੀਪ ਸਿੰਘ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਚੋਗਾਵਾਂ/ ਅੰਮ੍ਰਿਤਸਰ, 6 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਭੱਗੂਪੁਰ ਬੇਟ ਦੇ ਰਹਿਣ ਵਾਲੇ 38 ਸਾਲਾ ਨੌਜਵਾਨ ਗੁਰਦੀਪ ਸਿੰਘ....

ਅਜੀਤ ਡੈਸਕ 06-11-2026

ਚੋਗਾਵਾਂ/ ਅੰਮ੍ਰਿਤਸਰ, 6 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਪਿੰਡ ਭੱਗੂਪੁਰ ਬੇਟ ਦੇ ਰਹਿਣ ਵਾਲੇ 38 ਸਾਲਾ ਨੌਜਵਾਨ ਗੁਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਇਕ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਜਾਣ ਦਾ ਅਤਿ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਅਚਾਨਕ ਵਾਪਰੇ ਹਾਦਸੇ ਕਾਰਨ ਇਲਾਕੇ ਵਿਚ ਗਮਗੀਨ ਮਾਹੌਲ ਬਣ ਗਿਆ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਭਰਾ ਗੁਰਦੀਪ ਸਿੰਘ ਆਪਣੇ ਸਾਥੀ ਹਰਜਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਡੱਲੇ ਤੋਂ ਆਪਣੇ ਪਿੰਡ ਭੱਗੂਪੁਰ ਬੇਟ ਵੱਲ ਵਾਪਸ ਆ ਰਿਹਾ ਸੀ।

ਜਦੋਂ ਉਹ ਪਿੰਡ ਭਿੰਡੀ ਸੈਦਾਂ ਕੋਲ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਸਲਿਪ ਹੋ ਗਿਆ, ਜਿਸ ਕਾਰਨ ਦੋਵੇਂ ਸੜਕ 'ਤੇ ਜਾ ਡਿੱਗੇ। ਇਸ ਹਾਦਸੇ ਵਿਚ ਗੁਰਦੀਪ ਸਿੰਘ ਦੇ ਸਿਰ ਅਤੇ ਸਰੀਰ 'ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਗੁਰਦੀਪ ਸਿੰਘ ਸ਼ਾਦੀਸ਼ੁਦਾ ਸੀ ਅਤੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਉਹ ਆਪਣੇ ਪਿੱਛੇ ਰੋਂਦੀ-ਬਿਲਕਦੀ ਵਿਧਵਾ ਪਤਨੀ, ਦੋ ਮਾਸੂਮ ਬੇਟੀਆਂ ਅਤੇ ਦੋ ਬੇਟੇ ਛੱਡ ਗਿਆ ਹੈ। ਪਰਿਵਾਰ ਦੇ ਮੁਖੀ ਦੀ ਇਸ ਤਰ੍ਹਾਂ ਅਚਾਨਕ ਹੋਈ ਮੌਤ ਨਾਲ ਪੂਰੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਦਰਦਨਾਕ ਘਟਨਾ ਸਬੰਧੀ ਸਥਾਨਕ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਸੂਚਨਾ ਦੇ ਦਿੱਤੀ ਗਈ ਹੈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ ਅਗਲੀ ਖ਼ਬਰ ਢਢੋਗਲ ਮੰਡੀ 'ਚ ਹਫ਼ਤੇ ਤੋਂ ਸਰਕਾਰੀ ਖਰੀਦ ਠੱਪ ਹੋਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਵਲੋਂ ਪ੍ਰਦਰਸ਼ਨ