ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਲਾਟਵਾਲਾ ਵਿਖੇ ਪਟਾਕੇ ਚਲਾਉਣ ਕਾਰਨ ਇਕ 10 ਸਾਲਾ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਕੇਸ਼ ਪਾਸਵਾਨ ਨੇ ਦੱਸਿਆ ਕਿ ਉਸ ਦਾ ਲੜਕਾ ਰੁਪੇਸ਼ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ ਤਾਂ ਪਟਾਕਾ ਚਲਾਉਂਦੇ ਸਮੇਂ ਅਚਾਨਕ ਉਸਦਾ ਮੂੰਹ ਝੁਲਸ ਗਿਆ। ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਪਟਾਕੇ ਚਲਾਉਂਦੇ ਸਮੇਂ 10 ਸਾਲਾ ਬੱਚਾ ਝੁਲਸਿਆ
ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਲਾਟਵਾਲਾ ਵਿਖੇ ਪਟਾਕੇ ਚਲਾਉਣ ਕਾਰਨ ਇਕ 10 ਸਾਲਾ ਬੱਚਾ...
ਅਜੀਤ ਡੈਸਕ
09-11-2026