08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-11-2026

ਅਮਰਜੀਤ ਸਿੰਘ ਗੁਜਰਾਲ ਪਤਨੀ ਤੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ

ਚੰਡੀਗੜ੍ਹ, 9 ਨਵੰਬਰ- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ...

ਅਜੀਤ ਡੈਸਕ 09-11-2026

ਚੰਡੀਗੜ੍ਹ, 9 ਨਵੰਬਰ- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਤੇ ਚੰਡੀਗੜ੍ਹ ਨਗਰ ਨਿਗਮ ਦੀ ਸਾਬਕਾ ਕੌਂਸਲਰ ਰਵਿੰਦਰ ਕੌਰ ਗੁਜਰਾਲ ਨੇ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਲਾ ਫੜ ਲਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਵਿੱਲੀ ਨੇ ਗੁਜਰਾਲ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਗੁਜਰਾਲ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ।

ਅਗਲੀ ਖ਼ਬਰ ਪਟਾਕੇ ਚਲਾਉਂਦੇ ਸਮੇਂ 10 ਸਾਲਾ ਬੱਚਾ ਝੁਲਸਿਆ