10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਕਾਰਪੀਓ ਅਤੇ ਕਾਰ ਵਿਚਕਾਰ ਭਿਆਨਕ ਟੱਕਰ

ਮੋਗਾ, 10 ਨਵੰਬਰ - ਬਾਘਾ ਪੁਰਾਣਾ ਤੋਂ ਬਠਿੰਡਾ ਭਾਰਤ ਮਾਲਾ ਮੁੱਖ ਮਾਰਗ 'ਤੇ ਸਕਾਰਪੀਓ ਅਤੇ ਕਾਰ ਵਿਚ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਗੱਡੀਆਂ ਦੇ ਪਰਖੱਚੇ...

ਅਜੀਤ ਡੈਸਕ 10-11-2026

ਮੋਗਾ, 10 ਨਵੰਬਰ - ਬਾਘਾ ਪੁਰਾਣਾ ਤੋਂ ਬਠਿੰਡਾ ਭਾਰਤ ਮਾਲਾ ਮੁੱਖ ਮਾਰਗ 'ਤੇ ਸਕਾਰਪੀਓ ਅਤੇ ਕਾਰ ਵਿਚ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਗੱਡੀਆਂ ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ ਦੋਵਾਂ ਗੱਡੀਆਂ ਚ ਸਵਾਰ ਛੇ ਲੋਕਾਂ ਸਮੇਤ ਇਕ ਨਿੱਕਾ ਜਿਹਾ ਬੱਚਾ ਗੰਭੀਰ ਜ਼ਖ਼ਮੀ ਹੋ ਗਏ ਜਦਕਿ ਕਾਰ ਵਿਚ ਸਵਾਰ ਬਜ਼ੁਰਗ ਜੋੜਾ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਜਖਮੀਆਂ ਨੂੰ ਬਠਿੰਡਾ ਅਤੇ ਮੋਗਾ ਦੇ ਹਸਪਤਾਲਾਂ ਵਿਚ ਇਲਾਜ ਲਈ ਐਂਬੂਲੈਂਸ ਰਾਹੀਂ ਲਿਜਾਇਆ ਗਿਆ।  ਇਸ ਹਾਦਸੇ ਦੇ ਨਜਦੀਕ ਦੋ ਕਾਰਾਂ ਦੀ ਹੋਰ ਟੱਕਰ ਹੋ ਗਈ ਜਿਸ ਵਿਚ ਦੋ ਵਿਅਕਤੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਤੇ ਗੱਡੀਆਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ।

ਪਿਛਲੀ ਖ਼ਬਰ ਪਾਕਿਸਤਾਨੀ ਹੈਂਡਲਰਾਂ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਗਰੋਹ ਦੇ 4 ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ