10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦਿੱਲੀ ’ਚ ਪ੍ਰਦੂਸ਼ਣ-ਸੰਸਦੀ ਕਮੇਟੀ ਨੇ ਮੀਟਿੰਗ ਦੇ ਏਜੰਡੇ ’ਚੋਂ ਪ੍ਰਦੂਸ਼ਣ ਦਾ ਮੁੱਦਾ ਹਟਾਇਆ

ਨਵੀਂ ਦਿੱਲੀ, 10 ਨਵੰਬਰ (ਏਜੰਸੀ)-ਦਿੱਲੀ-ਐੱਨ.ਸੀ.ਆਰ. ’ਚ ਹਵਾ ਪ੍ਰਦੂਸ਼ਣ ਦੇ ਗੰਭੀਰ ਸੰਕਟ ਦਰਮਿਆਨ ਸੰਸਦੀ ਗ੍ਰਹਿ ਮਾਮਲਿਆਂ ਬਾਰੇ ਕਮੇਟੀ ਨੇ 17 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦੇ ਏਜੰਡੇ ’ਚੋਂ ਪ੍ਰਦੂਸ਼ਣ ਦਾ ਮੁੱਦਾ ਹਟਾ ਦਿੱਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਅਜੈ ਮਾਕਨ ਨੇ ਇਸ ਫ਼ੈਸਲੇ ’ਤੇ ਇਤਰਾਜ਼ ...

ਅਜੀਤ ਡੈਸਕ 10-11-2026

ਨਵੀਂ ਦਿੱਲੀ, 10 ਨਵੰਬਰ (ਏਜੰਸੀ)-ਦਿੱਲੀ-ਐੱਨ.ਸੀ.ਆਰ. ’ਚ ਹਵਾ ਪ੍ਰਦੂਸ਼ਣ ਦੇ ਗੰਭੀਰ ਸੰਕਟ ਦਰਮਿਆਨ ਸੰਸਦੀ ਗ੍ਰਹਿ ਮਾਮਲਿਆਂ ਬਾਰੇ ਕਮੇਟੀ ਨੇ 17 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦੇ ਏਜੰਡੇ ’ਚੋਂ ਪ੍ਰਦੂਸ਼ਣ ਦਾ ਮੁੱਦਾ ਹਟਾ ਦਿੱਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਅਜੈ ਮਾਕਨ ਨੇ ਇਸ ਫ਼ੈਸਲੇ ’ਤੇ ਇਤਰਾਜ਼ ਜਤਾਉਂਦਿਆਂ ਕਮੇਟੀ ਦੇ ਚੇਅਰਮੈਨ ਰਾਧਾ ਮੋਹਨ ਦਾਸ ਅਗਰਵਾਲ ਨੂੰ ਪੱਤਰ ਲਿਖ ਕੇ ਸੁਣਵਾਈ ਮੁੜ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ।

ਕਮੇਟੀ ਨੇ ਪਹਿਲਾਂ ਦਿੱਲੀ-ਐੱਨ.ਸੀ.ਆਰ. ’ਚ ਪ੍ਰਦੂਸ਼ਣ, ਨਿਯਮਾਂ ਨੂੰ ਲਾਗੂ ਕਰਨ ਤੇ ਗ੍ਰੈਪ ਦੇ ਉਪਾਵਾਂ ਦੀ ਪਾਲਣਾ ਸਬੰਧੀ ਗ੍ਰਹਿ ਮੰਤਰਾਲੇ ਤੇ ਸਬੰਧਤ ਏਜੰਸੀਆਂ ਦੇ ਵਿਚਾਰ ਸੁਣਨ ਦਾ ਫ਼ੈਸਲਾ ਕੀਤਾ ਸੀ, ਪਰ ਸੋਧੇ ਹੋਏ ਏਜੰਡੇ ’ਚੋਂ ਇਹ ਵਿਸ਼ਾ ਹਟਾ ਕੇ ਨਸ਼ਾ ਤਸਕਰੀ ਤੇ ਨਸ਼ੀਲੇ ਪਦਾਰਥਾਂ ’ਤੇ ਕਾਬੂ ਪਾਉਣ ਦੇ ਮੁੱਦੇ ਨੂੰ ਸ਼ਾਮਿਲ ਕਰ ਲਿਆ ਗਿਆ ਹੈ। ਮਾਕਨ ਨੇ ਕਿਹਾ ਕਿ ਦਿੱਲੀ ’ਚ ਹਵਾ ਪ੍ਰਦੂਸ਼ਣ ਦਾ ਸੰਕਟ ਜਨਤਕ ਸਿਹਤ ਐਮਰਜੈਂਸੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਮੰਗ ਕੀਤੀ ਕਿ 17 ਨਵੰਬਰ ਦੀ ਮੀਟਿੰਗ ’ਚ ਪ੍ਰਦੂਸ਼ਣ ਬਾਰੇ ਸੁਣਵਾਈ ਬਹਾਲ ਕੀਤੀ ਜਾਵੇ। ਜੇਕਰ ਅਜਿਹਾ ਸੰਭਵ ਨਹੀਂ ਤਾਂ ਸੁਣਵਾਈ ਲਈ ਅਗਲੀ ਪੱਕੀ ਤਰੀਕ ਦੱਸੀ ਜਾਵੇ ਤੇ ਇਸ ਨੂੰ ਹਟਾਉਣ ਦਾ ਕਾਰਨ ਵੀ ਸਪੱਸ਼ਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਕਮਜ਼ੋਰ ਵਰਗਾਂ ਦੀ ਸੁਰੱਖਿਆ, ਸਰਕਾਰੀ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਵੱਖ-ਵੱਖ ਏਜੰਸੀਆਂ ਵਿਚਾਲੇ ਤਾਲਮੇਲ ਦੀ ਤੁਰੰਤ ਸਮੀਖਿਆ ਜ਼ਰੂਰੀ ਹੈ। ਉਧਰ, ਕਮੇਟੀ ਦੇ ਚੇਅਰਮੈਨ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਮਾਕਨ ਦੇ ਪੱਤਰ ਬਾਰੇ ਜਾਣਕਾਰੀ ਨਹੀਂ ਹੈ ਤੇ ਉਹ ਕਮੇਟੀ ਦੀਆਂ ਮੀਟਿੰਗਾਂ ਨਾਲ ਸਬੰਧਿਤ ਮਾਮਲਿਆਂ ਬਾਰੇ ਜਨਤਕ ਤੌਰ ’ਤੇ ਚਰਚਾ ਨਹੀਂ ਕਰਦੇ।

ਪਿਛਲੀ ਖ਼ਬਰ ਸ਼ੇਖ ਹਸੀਨਾ ਦੀ ਸੰਭਾਵਿਤ ਵਾਪਸੀ ਨੂੰ ਲੈ ਕੇ ਬੰਗਲਾਦੇਸ਼ ’ਚ ਹਿੰਸਾ, ਇੱਕ ਮੌਤ ਅਗਲੀ ਖ਼ਬਰ ਫੂਲਕਾ ਨੇ ਸੋਨੀਆ ਗਾਂਧੀ ਦੇ ਬਿਆਨ ’ਤੇ ਚੁੱਕੇ ਸਵਾਲ