10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਸੀਂ ਹਵਾ ਪ੍ਰਦੂਸ਼ਣ ’ਚ ‘ਵਿਸ਼ਵ ਗੁਰੂ’ ਕਿਉਂ ਬਣ ਰਹੇ ਹਾਂ- ਖੜਗੇ

ਨਵੀਂ ਦਿੱਲੀ, 10 ਨਵੰਬਰ (ਪੀ.ਟੀ.ਆਈ.)- ਰਾਸ਼ਟਰੀ ਰਾਜਧਾਨੀ ’ਚ ਵਧਦੇ ਹਵਾ ਪ੍ਰਦੂਸ਼ਣ ਦੇ ਵਿਚਕਾਰ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਮੰਗਲਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਸਵਾਲ ਕੀਤਾ ਕਿ ਦਿੱਲੀ ਹਵਾ ਪ੍ਰਦੂਸ਼ਣ ਦੇ ਮਾਮਲੇ ਵਿਚ ‘ਵਿਸ਼ਵ ਗੁਰੂ’ ਕਿਉਂ ਬਣ ਰਹੀ ਹੈ ਅਤੇ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ‘ਹਵਾ ਦਾ ਹਿਸਾਬ’ ਦੇਣ ਦੀ ਹਿੰਮਤ ਕਰਨਗੇ? ਦੀਵਾਲੀ ਤੋਂ ਬਾਅਦ ਦਿੱਲੀ ਵਧਦੇ ਪ੍ਰਦੂਸ਼ਣ ਦੇ ਪੱਧਰ ਨਾਲ ਜੂਝ ਰਹੀ ਹੈ, ਜਿਸ ਵਿਚ ਗੁਆਂਢੀ ਸੂਬਿਆਂ...

ਅਜੀਤ ਡੈਸਕ 10-11-2026

ਨਵੀਂ ਦਿੱਲੀ, 10 ਨਵੰਬਰ (ਪੀ.ਟੀ.ਆਈ.)- ਰਾਸ਼ਟਰੀ ਰਾਜਧਾਨੀ ’ਚ ਵਧਦੇ ਹਵਾ ਪ੍ਰਦੂਸ਼ਣ ਦੇ ਵਿਚਕਾਰ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਮੰਗਲਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਸਵਾਲ ਕੀਤਾ ਕਿ ਦਿੱਲੀ ਹਵਾ ਪ੍ਰਦੂਸ਼ਣ ਦੇ ਮਾਮਲੇ ਵਿਚ ‘ਵਿਸ਼ਵ ਗੁਰੂ’ ਕਿਉਂ ਬਣ ਰਹੀ ਹੈ ਅਤੇ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ‘ਹਵਾ ਦਾ ਹਿਸਾਬ’ ਦੇਣ ਦੀ ਹਿੰਮਤ ਕਰਨਗੇ? ਦੀਵਾਲੀ ਤੋਂ ਬਾਅਦ ਦਿੱਲੀ ਵਧਦੇ ਪ੍ਰਦੂਸ਼ਣ ਦੇ ਪੱਧਰ ਨਾਲ ਜੂਝ ਰਹੀ ਹੈ, ਜਿਸ ਵਿਚ ਗੁਆਂਢੀ ਸੂਬਿਆਂ ਵਿਚ ਪਰਾਲੀ ਸਾੜਨ ਕਾਰਨ ਹਾਲਾਤ ਹੋਰ ਵੀ ਵਿਗੜ ਗਏ ਹਨ। ਖੜਗੇ ਨੇ ਮੋਦੀ ਸਰਕਾਰ ‘ਤੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਟੁਕੜਿਆਂ ਵਿਚ (ਅਧੂਰੇ ਜਾਂ ਛੋਟੇ-ਮੋਟੇ) ਉਪਾਅ ਕਰਨ ਦਾ ਦੋਸ਼ ਵੀ ਲਗਾਇਆ। ਖੜਗੇ ਨੇ ‘ਐਕਸ’ ‘ਤੇ ਇੱਕ ਪੋਸਟ ’ਚ ਕਿਹਾ ਕਿ ਅਸੀਂ ਹਵਾ ਪ੍ਰਦੂਸ਼ਣ ਵਿਚ ‘ਵਿਸ਼ਵਗੁਰੂ’ ਕਿਉਂ ਬਣ ਰਹੇ ਹਾਂ? ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਸਿਰਫ਼ ਖੋਖਲੇ ਬਿਆਨ ਹੀ ਦਿੱਤੇ ਹਨ। 8 ਮਈ, 2019 ਨੂੰ ਪ੍ਰਧਾਨ ਮੰਤਰੀ ਨੇ ਇਸ ਨੂੰ ਇੱਕ ‘ਵੱਡੀ ਚੁਣੌਤੀ’ ਦੱਸਿਆ ਸੀ, ਪਰ ਉਨ੍ਹਾਂ ਦੀ ਸਰਕਾਰ ਨੇ ਇਸ ਦਿਸ਼ਾ ਵਿਚ ਕੁਝ ਵੀ ਨਹੀਂ ਕੀਤਾ।

ਪਿਛਲੀ ਖ਼ਬਰ ਜਲਵਾਯੂ ਤਬਦੀਲੀ ਨਾਲ ਨਜਿੱਠਣ ਦੇ ਯਤਨਾਂ ’ਚ ਕਿਸੇ ਨੂੰ ਵੀ ਪਿੱਛੇ ਨਹੀਂ ਛੱਡਿਆ ਜਾਣਾ ਚਾਹੀਦਾ- ਭਾਰਤ ਅਗਲੀ ਖ਼ਬਰ ਸ਼ੇਖ ਹਸੀਨਾ ਦੀ ਸੰਭਾਵਿਤ ਵਾਪਸੀ ਨੂੰ ਲੈ ਕੇ ਬੰਗਲਾਦੇਸ਼ ’ਚ ਹਿੰਸਾ, ਇੱਕ ਮੌਤ