ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 10 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖਬਰ ਹੈ। ਜਗਰੂਪ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਉਸ ਦਾ ਭਰਾ ਬਿਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ (ਕਰੀਬ 40 ਸਾਲਾ) ਬੀਤੀ ਸ਼ਾਮ ਫਤਿਹਗੜ੍ਹ ਚੂੜੀਆਂ ਗਿਆ ਸੀ, ਜਦੋਂ ਉਹ ਵਾਪਸ ਆਪਣੇ ਘਰ ਨੂੰ ਆ ਰਿਹਾ ਸੀ ਤਾਂ ਪਿੰਡ ਦੇ ਮੌਜੂਦਾ ਸਰਪੰਚ ਨੇ ਹੋਰਨਾਂ ਵਿਅਕਤੀਆਂ ਨੂੰ ਨਾਲ ਲੈ ਕੇ ਉਸ ਨੂੰ ਪਿੰਡ ਦੀ ਫਿਰਨੀ 'ਤੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ਵਿਚ ਇਲਾਜ ਲਈ ਅੰਮ੍ਰਿਤਸਰ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਤਾਜ਼ਾ ਖ਼ਬਰਾਂ
Free
ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ
ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 10 ਨਵੰਬਰ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪਰਾਚਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖਬਰ ਹੈ।
ਅਜੀਤ ਡੈਸਕ
11-11-2026