ਚੰਡੀਗੜ੍ਹ, 11 ਨਵੰਬਰ - ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਅਤੇ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਿਸ ਪੰਜਾਬ ਦੇ ਕਈ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਹਲਕਾ ਅੰਜਨਾਲਾ ਤੋ ਵਾਰਿਸ ਪੰਜਾਬ ਦੇ ਕਈ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ।