ਕੁੱਲਗੜ੍ਹੀ (ਫ਼ਿਰੋਜ਼ਪੁਰ), 11 ਨਵੰਬਰ (ਸੁਖਜਿੰਦਰ ਸਿੰਘ ਸੰਧੂ) - ਪੰਜਾਬ ਸਰਕਾਰ ਵਲੋਂ ਚਲਾਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਡੀ.ਐਸ.ਪੀ. ਦਿਹਾਤੀ ਦੀ ਅਗਵਾਈ ਹੇਠ ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰਾਂ ਨੂੰ ਹੈਰੋਇਨ, ਇਕ ਕਾਰ ਅਤੇ ਤਿੰਨ ਮੋਬਾਈਲ ਫੋਨਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ
ਜਾਣਕਾਰੀ ਦਿੰਦਿਆ ਹੋਇਆ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸਰਕਟ ਹਾਊਸ ਫ਼ਿਰੋਜ਼ਪੁਰ ਮੋਗਾ ਰੋਡ ਪਾਸ ਪੁੱਜੇ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਕਾਰ ਟਾਟਾ ਇੰਡੀਕਾ ਵਿਸਟਾ ਰੰਗ ਚਿੱਟਾ 'ਤੇ ਸਵਾਰ ਨੌਜਵਾਨ ਸੰਜੀਵ ਸਿੰਘ ਉਰਫ ਸੰਜੂ ਪੁੱਤਰ ਕੇਵਲ ਸਿੰਘ ਵਾਸੀ ਵਾਰਡ ਨੰਬਰ 49 ਦੁਨੇ ਕੇ ਜ਼ਿਲ੍ਹਾ ਮੋਗਾ, ਲਖਨ ਸਿੰਘ ਉਰਫ ਲੱਖਾ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਇੰਦਰਗੜ੍ਹ ਥਾਣਾ ਧਰਮਕੋਟ ਜ਼ਿਲ੍ਹਾ ਮੋਗਾ, ਰਜਿੰਦਰ ਸਿੰਘ ਉਰਫ ਬਿੱਲਾ ਪੁੱਤਰ ਜਗਵੰਤ ਸਿੰਘ ਵਾਸੀ ਮੁਗਲਾ ਪੱਤੀ ਵਾਰਡ ਨੰਬਰ 8 ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ । ਉਹ ਅੱਜ ਹੈਰੋਇਨ ਦੀ ਸਪਲਾਈ ਕਰਨ ਲਈ ਬਸਤੀ ਬਾਬਾ ਜੀਵਨ ਸਿੰਘ ਬਸਤੀ ਭਾਗ ਸਿੰਘ ਵਾਲੀ ਸਾਇਡ ਪੁਲ ਨੇੜੇ ਖੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਇਸ ਇਤਲਾਹ 'ਤੇ ਉਕਤ ਨੌਜਵਾਨਾਂ ਨੂੰ ਕਾਰ ਸਮੇਤ ਕਾਬੂ ਕਰ ਉਨ੍ਹਾਂ ਕੋਲੋਂ ਇਕ 1 ਕਿਲੋ 506 ਗ੍ਰਾਮ ਹੈਰੋਇਨ ਅਤੇ 3 ਮੋਬਾਈਲ ਫੋਨ ਬਰਾਮਦ ਕਰ ਉਨ੍ਹਾਂ ਦੇ ਖ਼ਿਲਾਫ਼ ਥਾਣਾ ਕੁੱਲਗੜ੍ਹੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਉਕਤ ਨਸ਼ਾ ਤਸਕਰਾਂ ਦੇ ਅਗਲੇ ਪਿਛਲੇ ਸੰਬੰਧਾਂ ਦਾ ਪਤਾ ਕਰਨ ਲਈ ਪੁਲਿਸ ਵਲੋਂ ਹੋਰ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ।
ਤਾਜ਼ਾ ਖ਼ਬਰਾਂ
Free
ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਹੈਰੋਇਨ-ਕਾਰ ਅਤੇ ਮੋਬਾਈਲ ਕੀਤੇ ਬਰਾਮਦ
ਕੁੱਲਗੜ੍ਹੀ (ਫ਼ਿਰੋਜ਼ਪੁਰ), 11 ਨਵੰਬਰ (ਸੁਖਜਿੰਦਰ ਸਿੰਘ ਸੰਧੂ) - ਪੰਜਾਬ ਸਰਕਾਰ ਵਲੋਂ ਚਲਾਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਡੀ.ਐਸ.ਪੀ. ਦਿਹਾਤੀ ਦੀ...
ਅਜੀਤ ਡੈਸਕ
11-11-2026