ਰਾਜਾਸਾਂਸੀ (ਅੰਮ੍ਰਿਤਸਰ), 11 ਨਵੰਬਰ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਬਲੱਗਣ ਵਿਖੇ ਹੋਏ ਦੋ ਪਰਿਵਾਰਾਂ ਦੇ ਝਗੜੇ ਦੌਰਾਨ ਇਕ ਵਿਅਕਤੀ ਗੰਭੀਰ ਰੂਪ ਚ ਜਖਮੀ ਹੋ ਗਿਆ। ਝਗੜੇ ਚ ਹਮਲਾ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫਤਾਰ ਨਾ ਕਰਨ ਦੇ ਵਿਰੋਧ ਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੁੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਚ ਥਾਣਾ ਰਾਜਾਸਾਂਸੀ ਮੂਹਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪੀੜਿਤ ਪਰਿਵਾਰ ਵਲੋਂ ਸਾਂਝੇ ਤੌਰ 'ਤੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਜਿੱਥੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਉੱਥੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਨਾਲ ਫੋਨ 'ਤੇ ਗੱਲਬਾਤ ਕਰਦਿਆਂ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਗਿਆ ਹੈ।
ਇਸ ਸੰਬੰਧੀ ਗੱਲਬਾਤ ਕਰਦਿਆਂ ਪੀੜਤ ਧਿਰ ਅਕਾਲੀ ਦਲ ਦੀ ਮਹਿਲਾ ਵਰਕਰ ਲਖਵਿੰਦਰ ਕੌਰ ਨੇ ਦੱਸਿਆ ਕਿ ਉਹ ਪਹਿਲਾਂ ਆਮ ਆਦਮੀ ਪਾਰਟੀ ਵਿਚ ਬਲਾਕ ਪ੍ਰਧਾਨ ਸੀ ਅਤੇ ਹੁਣ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਈ ਹੈ। ਇਸ ਰੰਜਿਸ਼ ਕਾਰਨ ਪਿੰਡ ਦੇ ਆਮ ਆਦਮੀ ਪਾਰਟੀ ਦੇ ਕੁਝ ਵਰਕਰਾਂ ਨੇ ਬੀਤੀ ਰਾਤ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ। ਲਖਵਿੰਦਰ ਕੌਰ ਨੇ ਆਖਿਆ ਕਿ ਉਸ ਦੇ ਪਤੀ ਸੁਖਦੇਵ ਸਿੰਘ ਨੂੰ ਗੰਭੀਰ ਸੱਟਾਂ ਲਗਾ ਦਿੱਤੀਆਂ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਕੱਦਮਾ ਤਾਂ ਦਰਜ ਕਰ ਦਿੱਤਾ ਗਿਆ ਹੈ ਪਰੰਤੂ ਹਮਲਾਵਰ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ। ਪੀੜਤ ਧਿਰ ਨੇ ਮੰਗ ਕੀਤੀ ਕਿ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ ਉਹ ਹੋਰ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ॥
ਇਸ ਦੌਰਾਨ ਮੌਕੇ ਤੇ ਪਹੁੰਚੇ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਬਲੱਗਣ ਚ ਸੁਖਵਿੰਦਰ ਸਿੰਘ ਸੋਨੀ ਸਰਪੰਚ ਪਿੰਡ ਬਲੱਗਣ ਦਾ ਉਕਤ ਪਰਿਵਾਰ ਨਾਲ ਝਗੜਾ ਹੋਣ ਸੰਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਕੋਈ ਵੀ ਜਾਨ ਨਹੀਂ ਮਾਲੀ ਨੁਕਸਾਨ ਹੋਣ ਤੋਂ ਬਚਾ ਕਰ ਲਿਆ। ਪੀੜਤ ਧਿਰ ਲਖਵਿੰਦਰ ਕੌਰ ਦੇ ਬਿਆਨਾਂ 'ਤੇ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ।
ਪੁਲਿਸ ਵਲੋਂ ਹਮਲਾ ਕਰਨ ਵਾਲੇ ਵਿਅਕਤੀਆਂ ਦੇ ਦੇ ਘਰਾਂ ਵਿਚੋਂ ਔਰਤਾਂ ਨੂੰ ਮਹਿਲਾ ਪੁਲਿਸ ਰਾਹੀਂ ਥਾਣੇ ਲਿਆਂਦਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ, ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲੋਪੋਕੇ ਸਮੇਤ ਹੋਰ ਆਗੂਆਂ ਵਲੋਂ ਲਖਵਿੰਦਰ ਕੌਰ ਦੀ ਸਹਿਮਤੀ ਨਾਲ ਮਾਵਾਂ ਧੀਆਂ ਦਾ ਸਤਿਕਾਰ ਕਰਦਿਆਂ ਪੁਲਿਸ ਕੋਲੋਂ ਉਕਤ ਔਰਤਾਂ ਨੂੰ ਮੌਕੇ 'ਤੇ ਰਿਹਾਅ ਕਰਵਾ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਮਾਮਲਾ ਪੁਲਿਸ ਥਾਣਾ ਰਾਜਾਸਾਂਸੀ ਦੇ ਪਿੰਡ ਬਲੱਗਣ ਦਾ, ਸਰਪੰਚ ਉੱਪਰ ਲੱਗੇ ਘਰ 'ਤੇ ਹਮਲਾ ਦੇ ਦੋਸ਼
ਰਾਜਾਸਾਂਸੀ (ਅੰਮ੍ਰਿਤਸਰ), 11 ਨਵੰਬਰ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਬਲੱਗਣ ਵਿਖੇ ਹੋਏ ਦੋ ਪਰਿਵਾਰਾਂ...
ਅਜੀਤ ਡੈਸਕ
11-11-2026